Punjab

ਅੰਮ੍ਰਿਤਸਰ ਵਿੱਚ ‘ਡੀਸੈਂਟ ਐਵੇਨਿਊ’ ਕਲੋਨੀ ਦੇ ਬਾਹਰ ਗ੍ਰੇਨੇਡ ਧਮਾਕਾ !

ਅੰਮ੍ਰਿਤਸਰ ਵਿੱਚ ਮਜੀਠਾ ਰੋਡ ਨੌਸ਼ਹਿਰਾ ਵਿਖੇ ਗ੍ਰੇਨੇਡ ਧਮਾਕਾ ਹੋਇਆ ਹੈ।

ਅੰਮ੍ਰਿਤਸਰ ਵਿੱਚ ਮਜੀਠਾ ਰੋਡ ਨੌਸ਼ਹਿਰਾ ਵਿਖੇ ਗ੍ਰੇਨੇਡ ਧਮਾਕਾ ਹੋਇਆ ਹੈ। ਮਜੀਠਾ ਰੋਡ ਬਾਈਪਾਸ ‘ਤੇ ਸਥਿਤ ‘ਡੀਸੈਂਟ ਐਵੇਨਿਊ’ ਕਲੋਨੀ ਦੇ ਬਾਹਰ ਧਮਾਕਾ ਹੋਇਆ ਹੈ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਗ੍ਰੇਨੇਡ ਇੱਕ ਵਿਅਕਤੀ ਦੇ ਹੱਥ ਵਿੱਚ ਹੀ ਫਟਿਆ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਉਸ ਦੀਆਂ ਦੋਵੇਂ ਬਾਂਹਾਂ ਤੇ ਲੱਤਾਂ ਉਡ ਗਈਆਂ। ਜਿਸ ਪਿੱਛੋਂ ਵਿਅਕਤੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਪਰੰਤੂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।

ਧਮਾਕੇ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਸਦਰ ਥਾਣੇ ਦੀ ਪੁਲਿਸ ਟੀਮ ਅਤੇ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ। ਮੁੱਢਲੀ ਜਾਂਚ ਤੋਂ ਬਾਅਦ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਧਮਾਕਾ ਹੋਇਆ ਹੈ, ਅਤੇ ਇੱਕ ਵਿਅਕਤੀ ਘਟਨਾ ਸਥਾਨ ‘ਤੇ ਜ਼ਖਮੀ ਪਾਇਆ ਗਿਆ। ਪੁਲਿਸ ਨੇ ਕਿਹਾ, “ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।”

ਇਸ ਘਟਨਾ ਤੋਂ ਬਾਅਦ, ਡੀਸੈਂਟ ਐਵੇਨਿਊ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਕਲੋਨੀ ਵਿੱਚ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਮੌਕੇ ‘ਤੇ ਡੀਆਈਜੀ ਸਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਾਕਾਖੇਜ ਸਮੱਗਰੀ ਲੈ ਕੇ ਆ ਰਹੇ ਵਿਅਕਤੀ ਦੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਮੌਤ ਹੋ ਗਈ ਹੈ।ਉਨ੍ਹਾਂ ਕਿਹਾ ਕਿ ਧਮਾਕੇ ਦੀਆਂ ਤਾਰਾਂ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੀਆਂ ਹਨ। ਉਨ੍ਹਾਂ ਦੱਸਿਆ ਮ੍ਰਿਤਕ ਦੀ ਜੇਬ ਵਿਚੋਂ ਮਿਲੀ ਸਮੱਗਰੀ ਦੇ ਆਧਾਰ ‘ਤੇ ਬੱਬਰ ਖਾਲਸਾ ਬਾਰੇ ਜਾਣਕਾਰੀ ਮਿਲੀ ਹੈ। ਪੁਸਿਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਜਲਦ ਗ੍ਰਿਫ਼ਤਾਰੀਆਂ ਹੋਣਗੀਆਂ।

Related posts

ਮਾਨ ਨੇ ਮੋਗਾ ਅਤੇ ਜਲੰਧਰ ਵਿੱਚ ਮੀਟਿੰਗਾਂ ਦੌਰਾਨ ਵਾਲੰਟੀਅਰਾਂ ਨੂੰ ਕਿ ਹਾ-ਮਿਸ਼ਨ 13-0 ਲਈ ਤਿਆਰ ਰਹੋ

Bunty

ਕਿਸਾਨੀ ਮੋਰਚਿਆਂ ਵਾਂਗ ਮੁਲਾਜ਼ਮਾਂ ਦੇ ਪੈਨਸ਼ਨ ਮੋਰਚੇ ਵਿੱਚ ਚਲਾਇਆ ਲੰਗਰ

admin

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ

Bunty