Australia & New ZealandBreaking NewsLatest News

ਅੱਜ ਜਾਂ ਕੱਲ੍ਹ ਵਿਕਟੋਰੀਆ 16 ਜਾਂ ਵੱਧ ਉਮਰ ਵਾਲਿਆਂ ਨੂੰ 70 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਦੇ ਨੇੜੇ !

ਮੈਲਬੌਰਨ – ਇਸ ਵੇਲੇ ਸੂਬੇ ਵਿੱਚ 68.3 ਫੀਸਦੀ ਲੋਕਾਂ ਨੇ ਕੋਵਿਡ-19 ਵੈਕਸੀਨ ਦੀ ਦੀ ਪਹਿਲੀ ਡੋਜ਼ ਲੈ ਲਈ ਹੈ ਜਦਕਿ 16 ਸਾਲ ਜਾਂ ਇਸ ਤੋਂ ਵੱਧ ਉਮਰ ਲੋਕਾਂ ਨੂੰ 70 ਫੀਸਦੀ ਟੀਚਾ ਅੱਜ ਜਾਂ ਕੱਲ੍ਹ ਨੂੰ ਪੂਰਾ ਕਰ ਲਿਆ ਜਾਵੇਗਾ।

ਵਿਕਟੋਰੀਆ ਦੇ ਵਿੱਚ ਅੱਜ ਕੋਵਿਡ-19 ਦੇ 514 ਨਵੇਂ ਪਾਜ਼ੇਟਿਵ ਕੇਸ ਮਿਲੇ ਹਨ। ਮਹਾਂਮਾਰੀ ਦੇ ਦੌਰਾਨ ਪਿਛਲੇ ਸਾਲ ਅਗਸਤ ਤੋਂ ਬਾਅਦ ਇਹ ਰੋਜ਼ਾਨਾ ਕੇਸਾਂ ਦੀ ਗਿਣਤੀ ਸਭ ਤੋਂ ਜਿਆਦਾ ਹੈ। ਅੱਜ ਨਵੇਂ ਆਏ ਕੇਸਾਂ ਦੇ ਵਿੱਚੋਂ ਸਿਰਫ਼ 148 ਕੇਸ ਪਹਿਲਾਂ ਤੋਂ ਹੀ ਮਿਲੇ ਫੈਲਾਅ ਦੇ ਨਾਲ ਸਬੰਧਤ ਹਨ ਜਦਕਿ ਬਾਕੀ ਨਵੇਂ ਲੋਕਲ ਕੇਸ ਕਮਿਊਨਿਟੀ ਦੇ ਵਿੱਚ ਪਾਏ ਗਏੇ ਹਨ ਅਤੇ ਇਹਨਾਂ ਕੇਸਾਂ ਦੇ ਸਰੋਤਾਂ ਦੀ ਜਾਂਚ ਜਾਰੀ ਹੈ। ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਕੱਲ੍ਹ ਸੂਬੇ ਦੇ ਵਿੱਚ ਸਭ ਤੋਭ ਵੱਧ 61 ਹਜ਼ਾਰ 961 ਟੈਸਟ ਕੀਤੇ ਗਏ।

ਵਰਨਣਯੋਗ ਹੈ ਕਿ ਵਿਕਟੋਰੀਆ ਦੇ ਵਿੱਚ ਜਿਆਦਾਤਰ ਨੌਜਵਾਨ ਕੋਵਿਡ-19 ਦੀ ਪਕੜ ਦੇ ਵਿੱਚ ਆ ਰਹੇ ਹਨ ਅਤੇ ਵਿਕਟੋਰੀਆ ਦੇ ਕੁੱਲ ਐਕਟਿਵ ਕੇਸਾਂ ਦੇ ਵਿੱਚੋਂ 85 ਫੀਸਦੀ 50 ਸਾਲ ਦੀ ਉਮਰ ਤੋਂ ਘੱਟ ਵਾਲੇ ਹਨ।

ਇਸ ਵੇਲੇ ਵਿਕਟੋਰੀਆ ਦੇ ਵਿੱਚ 4370 ਐਕਟਿਵ ਕੇਸ ਹਨ। ਕੋਵਿਡ-19 ਦੇ ਨਾਲ ਹਸਪਤਾਲ ਵਿੱਚ 173 ਲੋਕ ਹਨ, ਜਿਨ੍ਹਾਂ ਵਿੱਚੋਂ 44 ਇੰਟੈਂਸਿਵ ਕੇਅਰ ਵਿੱਚ ਹਨ ਅਤੇ 20 ਵੈਂਟੀਲੇਟਰ ‘ਤੇ ਹਨ। ਕੱਲ੍ਹ 61961 ਟੈਸਟ ਦੇ ਨਤੀਜੇ ਪ੍ਰਾਪਤ ਹੋਏ ਸਨ ਅਤੇ ਸਰਕਾਰੀ ਸੰਚਾਲਿਤ ਥਾਵਾਂ ‘ਤੇ ਟੀਕੇ ਦੀਆਂ 41758 ਖੁਰਾਕਾਂ ਦਿੱਤੀਆਂ ਗਈਆਂ ਹਨ।

ਵਿਕਟੋਰੀਆ ਦੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕਰੋ:

• ਜੇਕਰ ਤੁਸੀਂ ਚਿੰਤਤ ਹੋ, ਕੋਰੋਨਾਵਾਇਰਸ ਹੌਟਲਾਈਨ ਨੂੰ ਫੋਨ ਕਰੋ 1800 675 398 (24 ਘੰਟੇ)।

• ਜੇ ਤੁਹਾਨੂੰ ਦੋਭਾਸ਼ੀਏ ਦੀ ਲੋੜ ਹੈ ਤਾਂ 131 450 ਉਪਰ ਫੋਨ ਕਰੋ।

• ਐਮਰਜੈਂਸੀ ਵਾਸਤੇ ਟਰਿਪਲ ਜ਼ੀਰੋ (000) ਡਾਇਲ ਕਰੋ।

• ਜੇ ਤੁਸੀਂ ਆਪਣੇ ਟੈਸਟ ਨਤੀਜਿਆਂ ਦੀ ਉਡੀਕ ਕਰਦੇ ਸਮੇਂ ਆਮਦਨ ਗਵਾਉਣ ਬਾਰੇ ਚਿੰਤਤ ਹੋ ਤਾਂ ਤੁਸੀਂ ਕਰੋਨਾਵਾਇਰਸ (ਕੋਵਿਡ-19) ਟੈਸਟ ਕਰਕੇ ਵੱਖਰੇ ਰਹਿਣ ਦੀ 450 ਡਾਲਰ ਦੀ ਸਹਾਇਤਾ ਵਾਸਤੇ ਯੋਗ ਹੋ ਸਕਦੇ ਹੋ। ਇਹ ਤੁਹਾਨੂੰ ਘਰ ਵਿੱਚ ਰਹਿਣ ਵਿੱਚ ਸਹਾਇਤਾ ਕਰੇਗੀ।

• ਜੇ ਤੁਹਾਡਾ ਟੈਸਟ ਪੌਜ਼ੇਟਿਵ ਆਉਂਦਾ ਹੈ ਜਾਂ ਪੁਸ਼ਟੀ ਕੀਤੇ ਮਾਮਲੇ ਦੇ ਨਜ਼ਦੀਕੀ ਸੰਪਰਕ ਹੋ ਤਾਂ ਤੁਸੀਂ 1,500 ਡਾਲਰ ਦੇ ਭੁਗਤਾਨ ਵਾਸਤੇ ਯੋਗ ਹੋ ਸਕਦੇ ਹੋ। ਵਧੇਰੇ ਜਾਣਕਾਰੀ ਵਾਸਤੇ ਕਰੋਨਾਵਾਇਰਸ ਹੌਟਲਾਈਨ ਨੂੰ 1800 675 398 ਉੱਤੇ ਫੋਨ ਕਰੋ। ਜੇ ਤੁਹਾਨੂੰ ਕਿਸੇ ਦੁਭਾਸ਼ੀਏ ਦੀ ਲੋੜ ਹੈ ਤਾਂ ਸਿਫਰ (0) ਦਬਾਓ।

• ਜੇ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਚਿੰਤਤ ਜਾਂ ਪਰੇਸ਼ਾਨ ਮਹਿਸੂਸ ਕਰ ਰਹੇ ਹੋ ਤਾਂ ਤੁਸੀਂ 13 11 14 ਉੱਤੇ ਜਾਂ 1800 512 348 ਉੱਤੇ ਫੋਨ ਕਰ ਸਕਦੇ ਹੋ।

• ਜੇ ਤੁਸੀਂ ਇਕੱਲਾਪਣ ਮਹਿਸੂਸ ਕਰ ਰਹੇ ਹੋ, ਤਾਂ ਤੁਸੀਂ ਕਰੋਨਾਵਾਇਰਸ ਹੌਟਲਾਈਨ ਨੂੰ 1800 675 398 ਉੱਤੇ ਫੋਨ ਕਰ ਸਕਦੇ ਹੋ ਅਤੇ ਤਿੰਨ (3) ਦਬਾਓ। ਤੁਸੀਂ ਆਸਟ੍ਰੇਲੀਅਨ ਰੈਡ ਕਰਾਸ ਦੇ ਕਿਸੇ ਵਲੰਟੀਅਰ ਨਾਲ ਜੁੜ ਜਾਓਗੇ ਜੋ ਤੁਹਾਨੂੰ ਸਥਾਨਕ ਸਹਾਇਤਾ ਸੇਵਾਵਾਂ ਨਾਲ ਜੋੜ ਸਕਦਾ ਹੈ।

Related posts

Funding Boost For Local Libraries Across Victoria

admin

Dr Ziad Nehme Becomes First Paramedic to Receive National Health Minister’s Research Award

admin

REFRIGERATED TRANSPORT BUSINESS FOR SALE

admin