ਅੱਜ ਮੁਹਾਲੀ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਦੇਸ਼ ਦੇ ਪਹਿਲੇ ‘Easy Registry’ ਸਿਸਟਮ ਦੀ ਸ਼ੁਰੂਆਤ ਕੀਤੀ ਹੈ। ਇਹ ਸਿਸਟਮ ਪ੍ਰਾਪਰਟੀ ਦੀ ਖਰੀਦ-ਵੇਚ ਨੂੰ ਸੁਰੱਖਿਅਤ ਅਤੇ ਸੁਖਾਲਾ ਬਣਾਏਗਾ। ਇਸ ਸਿਸਟਮ ਦਾ ਮੁੱਖ ਮਕਸਦ ਤਹਿਸੀਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀਆਂ ਖੱਜਲ-ਖ਼ੁਆਰੀਆਂ ਨੂੰ ਖ਼ਤਮ ਕਰਨਾ ਹੈ। ਲੋਕ ਹੁਣ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਕੇ ਆਨਲਾਈਨ ਪੋਰਟਲ ਰਾਹੀਂ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਨਾਲ ਹੀ ਇਸ ਪੋਰਟਲ ਰਾਹੀਂ ਸਟੈਂਪ ਡਿਊਟੀ ਸਮੇਤ ਸਾਰੀਆਂ ਫੀਸਾਂ ਦਾ ਭੁਗਤਾਨ ਵੀ ਆਨਲਾਈਨ ਕੀਤਾ ਜਾ ਸਕੇਗਾ। ਸਾਡੀ ਸਰਕਾਰ ਦਾ ਮੁੱਖ ਮਕਸਦ ਸੂਬੇ ‘ਚੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਖ਼ਤਮ ਕਰਕੇ ਮੁੜ ਰੰਗਲਾ ਪੰਜਾਬ ਬਣਾਉਣਾ ਹੈ।
ਸਰਕਾਰ ਦਾ ਦਾਅਵਾ ਹੈ ਕਿ ਆਮ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋਣਗੇ। ਨਵੀਂ ਪ੍ਰਣਾਲੀ ਵਿੱਚ, ਹੁਣ ਰਜਿਸਟ੍ਰੇਸ਼ਨ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਕੀਤੀ ਜਾ ਸਕਦੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਪ੍ਰਣਾਲੀ ਨੂੰ ਜਨਤਾ ਨੂੰ ਸਮਰਪਿਤ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰਣਾਲੀ ਨਾਲ ਆਮ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋ ਜਾਣਗੇ।
ਅੱਜ ਤੋਂ ਇਸ ਪ੍ਰੋਜੈਕਟ ਰਾਹੀਂ ਆਨਲਾਈਨ ਵੀ ਰਜਿਸਟਰੀ ਕੀਤੀ ਜਾ ਸਕੇਗੀ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਤਹਿਸੀਲ ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।
ਈਜ਼ੀ ਰਜਿਸਟੀਰੀ ਦੀਆਂ ਕੁਝ ਖ਼ਾਸ ਗੱਲ੍ਹਾਂ
- ਆਪਣੇ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫਤਰ ’ਚ ਆਪਣੀ ਡੀਡ ਕਰਵਾਓ ਰਜਿਸਟਰ
- 48 ਘੰਟਿਆਂ ’ਚ ਪੂਰੀ ਆਨਲਾਈਨ ਜਾਂਚ
- ਹੁਣ ਤਹਿਸੀਲਦਾਰਾਂ ਵੱਲੋਂ ਨਹੀਂ ਲੱਗਣਗੇ ਕੋਈ ਵੀ ਬੇਬੁਨਿਆਦ ਇਤਰਾਜ
- ਹੁਣ ਆਪਣੀ ਡੀਡ ਆਨਲਾਈਨ ਬਣਵਾਓ-1076 ’ਤੇ ਕਾਲ ਕਰੋ ਜਾਂ ਆਪਣੇ ਸਬ ਰਜਿਸਟਰਾਰ ਦਫਤਰ ਦੇ ਸੇਵਾ ਕੇਂਦਰ ’ਚ ਜਾਓ
- ਰਿਸ਼ਵਤ ਮੰਗੇ ਜਾਣ ’ਤੇ ਵੱਟਸਐਪ ’ਤੇ ਸ਼ਿਕਾਇਤ ਦਰਜ ਕਰਵਾਓ
- ਡੀਸੀ ਇਹ ਯਕੀਨੀ ਬਣਾਉਣਗੇ ਕਿ ਤੁਹਾਡੀ ਰਜਿਸਟਰੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਹੋ ਜਾਵੇ