Punjab

ਅੱਜ ਫਿਰ ਸਿੱਖਿਆ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ

ਜਲੰਧਰ – ਕਾਂਗਰਸ ਸਰਕਾਰ ਤੇ ਉਸ ਮੰਤਰੀਆਂ ਦੇ ਵਾਅਦਿਆਂ ਤੋਂ ਨਿਰਾਸ਼ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਫਿਰ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕੀਤਾ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਮੰਤਰੀ ਦੇ ਘਰ ਤਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕੀਤੀ ਗਈ ਹੈ ਤੇ ਲਾਠੀਚਾਰਜ ਵੀ ਕੀਤਾ ਗਿਆ। ਪੁਲਿਸ ਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ ਹੋਈ ਧੱਕਾਮੁੱਕੀ ਦੌਰਾਨ ਇਕ ਬੇਰੁਜ਼ਗਾਰ ਅਧਿਆਪਕਾ ਸੁਨੀਤਾ ਰਾਣੀ ਫਾਜ਼ਿਲਕਾ ਜ਼ਖਮੀ ਹੋ ਗਈ ਜਿਸ ਨੂੰ ਉਸ ਦੇ ਸਾਥੀਆਂ ਨੇ ਹਸਪਤਾਲ ਪਹੁੰਚਾਇਆ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤਾਕਤ ਦੀ ਵਰਤੋਂ ਕਰਦੇ ਹੋਏ ਲਾਠੀਚਾਰਜ ਕੀਤਾ ਤੇ ਧੱਕੇਸ਼ਾਹੀ ਕਰਦਿਆਂ ਕਈ ਬੇਰੁਜ਼ਗਾਰਾਂ ਦੀਆਂ ਪੱਗਾਂ ਤਕ ਲਾਹ ਦਿੱਤੀਆਂ।

Related posts

JSW ਸੀਮੇਂਟ ਫੈਕਟਰੀ ਖਿਲਾਫ ਸੰਘਰਸ਼ ਕਮੇਟੀ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਮੋਫਰ ਨਾਲ ਮੁਲਾਕਾਤ !

admin

37 ਵਿਦਿਆਰਥੀਆਂ ਨੂੰ 12 ਲੱਖ ਦੀ ਵਜ਼ੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ

admin

ਮਜੀਠੀਆ ਨੂੰ ਮਿਲਣ ਪਹੁੰਚੇ ਅਕਾਲੀ ਆਗੂਆਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਵਾਪਸ ਮੋੜਿਆ

admin