Punjab

ਅੱਜ ਬਿਕਰਮ ਸਿੰਘ ਮਜੀਠੀਆ ਕੇਸ ਨਾਲ ਸਬੰਧਤ ਅਦਾਲਤੀ ਸੁਣਵਾਈ ਦਾ ਇੰਤਜ਼ਾਰ !

ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ।

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਖ਼ਿਲਾਫ਼ ਦਰਜ ਤਾਜ਼ਾ ਐੱਫਆਈਆਰ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਰਾਹਤ ਅਤੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਦਾ ਰੁਖ ਕੀਤਾ ਹੈ। ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਅੱਜ 10 ਜੂਨ ਨੂੰ ਹੋਣ ਵਾਲੀ ਅਦਾਲਤੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ। ਅਦਾਲਤ ਨੇ ਮਾਮਲੇ ਦੀ ਸ਼ੁਰੂਆਤੀ ਸੁਣਵਾਈ ਦੌਰਾਨ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ 10 ਜੂਨ ਤੱਕ ਇਸ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅਦਾਲਤ ਵਿੱਚ ਪੇਸ਼ ਕਰੇ। ਇਸੇ ਦਿਨ ਮਜੀਠੀਆ ਦੀ ਜ਼ਮਾਨਤ ਅਤੇ ਗ੍ਰਿਫ਼ਤਾਰੀ ‘ਤੇ ਰੋਕ ਸਬੰਧੀ ਅਰਜ਼ੀ ‘ਤੇ ਵਿਸਥਾਰ ਨਾਲ ਸੁਣਵਾਈ ਕੀਤੀ ਜਾਵੇਗੀ।

Related posts

ਅਕਾਲ ਤਖਤ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਸੁਝਾਵਾਂ ਦੇ ਸਮੇਂ ਵਿੱਚ ਵਾਧਾ

admin

ਸ਼੍ਰੋ਼ਮਣੀ ਕਮੇਟੀ ਵਲੋਂ AI ਮਾਹਿਰਾਂ ਦੀ ਸਬ-ਕਮੇਟੀ ਦਾ ਗਠਨ

admin

ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ !

admin