ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ 2021 ਦਿਨ ਸੋਮਵਾਰ ਨੂੰ ਹੋਵੇਗਾ। ਪੰਜਾਬ ਦੇ ਰਾਜਪਾਲ ਪੰਡਤ ਬਨਵਾਰੀ ਲਾਲ ਪੁਰੋਹਿਤ ਨੇ ਇਸ ਦੀ ਬਾਕਾਇਦਾ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਨੂੰ ਸਰਹੱਦ ’ਤੇ ਵੱਧ ਅਧਿਕਾਰ ਦੇਣ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ’ਚ ਉਨ੍ਹਾਂ ਕਿਹਾ ਸੀ ਕਿ ਬੀਐੱਸਐੱਫ ਨੂੰ ਕੇਂਦਰ ਵੱਲੋਂ ਦਿੱਤੇ ਗਏ ਜ਼ਿਆਦਾ ਅਧਿਕਾਰ ਰੱਦ ਕਰਵਾਉਣ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਸਕਦਾ ਹੈ।