India

ਅੱਤਵਾਦੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 20 ਲੱਖ ਰੁਪਏ ਦੇ ਇਨਾਮ !

ਅੱਤਵਾਦੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ 26 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਅੱਤਵਾਦੀਆਂ ਦੇ ਪੋਸਟਰ ਜਾਰੀ ਕੀਤੇ ਗਏ ਹਨ। ਸ਼ੋਪੀਆਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਤਵਾਦੀਆਂ ਦੇ ਪੋਸਟਰ ਲਗਾਏ ਗਏ ਹਨ ਅਤੇ ਉਨ੍ਹਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਪਹਿਲਗਾਮ ਅੱਤਵਾਦੀ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 25 ਅਪ੍ਰੈਲ ਨੂੰ ਪਹਿਲਗਾਮ ਹਮਲੇ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਅਤੇ ਤ੍ਰਾਲ (ਪੁਲਵਾਮਾ) ਅਤੇ ਬਿਜਬੇਹਾੜਾ (ਅਨੰਤਨਾਗ) ਵਿੱਚ ਦੋ ਅੱਤਵਾਦੀਆਂ ਦੇ ਘਰ ਢਾਹ ਦਿੱਤੇ। ਪੁਲਵਾਮਾ ਜ਼ਿਲ੍ਹੇ ਦੇ ਤਰਾਲ ਵਿੱਚ ਆਸਿਫ਼ ਸ਼ੇਖ ਅਤੇ ਬਿਜਬੇਹਾੜਾ ਵਿੱਚ ਆਦਿਲ ਥੋਕਰ ਦੇ ਘਰ ਧਮਾਕਿਆਂ ਨਾਲ ਢਹਿ ਗਏ। ਇਨ੍ਹਾਂ ਅੱਤਵਾਦੀਆਂ ‘ਤੇ 22 ਅਪ੍ਰੈਲ ਨੂੰ ਪਹਿਲਗਾਮ ਦੇ ਬੈਸਰਨ ਵਿੱਚ ਹੋਏ ਹਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਅਨੰਤਨਾਗ ਜ਼ਿਲ੍ਹੇ ਦਾ ਰਹਿਣ ਵਾਲਾ ਥੋਕਰ 22 ਅਪ੍ਰੈਲ ਨੂੰ ਹੋਏ ਪਹਿਲਗਾਮ ਕਤਲੇਆਮ ਦਾ ਮੁੱਖ ਦੋਸ਼ੀ ਹੈ। ਕਥਿਤ ਤੌਰ ‘ਤੇ ਉਹ 2018 ਵਿੱਚ ਪਾਕਿਸਤਾਨ ਗਿਆ ਸੀ ਜਿੱਥੇ ਉਸਨੇ ਪਿਛਲੇ ਸਾਲ ਜੰਮੂ ਅਤੇ ਕਸ਼ਮੀਰ ਵਾਪਸ ਆਉਣ ਤੋਂ ਪਹਿਲਾਂ ਅੱਤਵਾਦੀ ਸਿਖਲਾਈ ਪ੍ਰਾਪਤ ਕੀਤੀ ਸੀ। ਪੁਲਿਸ ਦਾ ਮੰਨਣਾ ਹੈ ਕਿ ਉਹ ਪਾਕਿਸਤਾਨੀ ਅੱਤਵਾਦੀਆਂ ਲਈ ਸਥਾਨਕ ਗਾਈਡ ਵਜੋਂ ਕੰਮ ਕਰ ਰਿਹਾ ਸੀ।

ਇਸ ਤੋਂ ਇਲਾਵਾ ਪੁਲਵਾਮਾ ਦੇ ਰਹਿਣ ਵਾਲੇ ਆਸਿਫ਼ ਸ਼ੇਖ ‘ਤੇ ਇਸ ਹਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਪੁਲਿਸ ਨੇ ਥੋਕਰ ਅਤੇ ਦੋ ਹੋਰ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਸਨ ਜਿਨ੍ਹਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਪਹਿਲਗਾਮ ਹਮਲੇ ਵਿੱਚ ਸ਼ਾਮਲ ਸਨ। ਪੁਲਿਸ ਨੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਸੈਲਾਨੀਆਂ ‘ਤੇ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਦੇ ਪੋਸਟਰ (ਸਕੈਚ) ਜਾਰੀ ਕੀਤੇ ਸਨ। ਇਸ ਤੋਂ ਇਲਾਵਾ ਹਰੇਕ ਅੱਤਵਾਦੀ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ 20-20 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।

Related posts

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin

ਭਾਰਤੀ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਦੋ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ

admin

Emirates Illuminates Skies with Diwali Celebrations Onboard and in Lounges

admin