ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਫ਼ੋਰਸਾਂ ਨੇ ਇਕ ਭੂਮੀਗਤ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ੋਪੀਆਂ ਪੁਲਸ, ਫ਼ੌਜ ਅਤੇ ਸੀ.ਆਰ.ਪੀ.ਐੱਫ. ਦੀ ਇਕ ਸਾਂਝੀ ਟੀਮ ਨੇ ਸ਼ੁਕਰੂ ਕੇਲਰ ਦੇ ਜੰਗਲਾਂ ‘ਚ ਲੁਕੇ ਦਿ ਰੇਜਿਸਟੈਂਸ ਫਰੰਟ ਨਾਮੀ ਇਕ ਸੰਗਠਨ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ, ਜਿਸ ਬਾਰੇ ਮੰਨਿਆ ਜਾਂਦਾ ਹੈ ਕਿ ਇਹ ਲਸ਼ਕਰ-ਏ-ਤੋਇਬਾ ਦਾ ਇਕ ਪ੍ਰੌਕਸੀ ਸੰਗਠਨ ਹੈ।ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਅਤੇ ਗੋਲਾ-ਬਾਰੂਦ, ਕੰਬਲ, ਖਾਧ ਪਦਾਰਥ ਅਤੇ ਨਿੱਜੀ ਇਸਤੇਮਾਲ ਦੀਆਂ ਵਸਤੂਆਂ ਟਰੰਕ ਵਰਗੀਆਂ ਵਸਤੂਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਭੂਮੀਗਤ ਟਿਕਾਣੇ ਦੇ ਇਸਤੇਮਾਲ ਕਰਨ ਵਾਲੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਅਜੇ ਵੀ ਵਿਆਪਕ ਤਲਾਸ਼ੀ ਮੁਹਿੰਮ ਜਾਰੀ ਹੈ। ਅਧਿਕਾਰੀ ਨੇ ਦੱਸਿਆ ਕਿ ਟਿਕਾਣੇ ਦਾ ਪਰਦਾਫਾਸ਼ ਪੁਲਸ ਅਤੇ ਹੋਰ ਸੁਰੱਖਿਆ ਫ਼ੋਰਸਾਂ ਵਲੋਂ ਖੇਤਰ ‘ਚ ਅੱਤਵਾਦੀ ਮੁਹਿੰਮਾਂ ਨੂੰ ਰੋਕਣ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।
previous post