India

‘ਆਜ਼ਾਦੀ ਨਾਲ ਸਬੰਧਤ ਮਾਮਲਿਆਂ ਵਿੱਚ ‘ਲੰਬੀਆਂ ਤਰੀਕਾਂ’ ਦੇਣ ਦੀ ਤਵੱਕੋ ਨਹੀਂ ਕੀਤੀ ਜਾਂਦੀ’

ਭਾਰਤ ਦੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ, 'ਬੀਮਾ ਕੰਪਨੀਆਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਜ਼ਿੰਮੇਵਾਰ ਨਹੀਂ ਹਨ, ਜਿਨ੍ਹਾਂ ਦੀ ਮੌਤ ਉਨ੍ਹਾਂ ਦੇ ਤੇਜ਼ੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਕਾਰਨ ਹੋਈ ਹੋਵੇ।

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਅਦਾਲਤਾਂ ਤੋਂ ਆਜ਼ਾਦੀ ਨਾਲ ਸਬੰਧਤ ਮਾਮਲਿਆਂ ਨੂੰ ਦੇਰ ਤੱਕ ਲਟਕਾਈ ਰੱਖਣ ਅਤੇ ‘ਲੰਬੀਆਂ ਤਰੀਕਾਂ’ ਦੇਣ ਦੀ ਤਵੱਕੋ ਨਹੀਂ ਕੀਤੀ ਜਾਂਦੀ। ਇਹ ਟਿੱਪਣੀ ਜਸਟਿਸ ਬੀ.ਆਰ. ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਇਹ ਟਿੱਪਣੀ ਇਹ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੈਡੀਕਲ ਆਧਾਰ ‘ਤੇ ਆਰਜ਼ੀ ਜ਼ਮਾਨਤ ਦੀ ਮੰਗ ਕਰਦੀ ਇਕ ਪਟੀਸ਼ਨ ਦੀ ਸੁਣਵਾਈ ਦੋ ਮਹੀਨਿਆਂ ਲਈ ਮੁਲਤਵੀ ਕਰ ਦਿੱਤੀ ਸੀ।

ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਉਸ ਨੇ ਹਾਈ ਕੋਰਟ ਵਿੱਚ ਆਰਜ਼ੀ ਜ਼ਮਾਨਤ ਲਈ ਇਸ ਆਧਾਰ ‘ਤੇ ਪਹੁੰਚ ਕੀਤੀ ਸੀ ਕਿ ਉਸ ਦੇ ਮੁਵੱਕਿਲ ਦੀ ਦੋ ਸਾਲਾ ਧੀ ਨੂੰ ਤੁਰੰਤ ਸਰਜਰੀ ਦੀ ਲੋੜ ਹੈ। ਵਕੀਲ ਨੇ ਦਲੀਲ ਦਿੱਤੀ ਕਿ ਹਾਈ ਕੋਰਟ ਨੇ 21 ਫਰਵਰੀ ਨੂੰ ਦਿੱਤੇ ਆਪਣੇ ਹੁਕਮਾਂ ਵਿੱਚ ਮਾਮਲੇ ਦੀ ਸੁਣਵਾਈ 22 ਅਪਰੈਲ ਤੱਕ ਟਾਲ ਦਿੱਤੀ।

ਬੈਂਚ ਨੇ ਕਿਹਾ, “ਆਜ਼ਾਦੀ ਦੇ ਮਾਮਲਿਆਂ ਵਿੱਚ ਅਦਾਲਤਾਂ ਤੋਂ ਇੰਨੀਆਂ ਲੰਬੀਆਂ ਤਰੀਕਾਂ ਦਿੱਤੇ ਜਾਣ ਦੀ ਉਮੀਦ ਨਹੀਂ ਕੀਤੀ ਜਾਂਦੀ।” ਇਸ ਦੇ ਨਾਲ ਹੀ ਬੈਂਚ ਨੇ ਪਟੀਸ਼ਨਰ ਨੂੰ ਪਹਿਲਾਂ ਸੁਣਵਾਈ ਲਈ ਹਾਈ ਕੋਰਟ ਜਾਣ ਦੀ ਇਜਾਜ਼ਤ ਦੇ ਦਿੱਤੀ। ਬੈਂਚ ਨੇ ਹਾਈ ਕੋਰਟ ਨੂੰ ਕਿਹਾ ਕਿ ਉਹ ਤਰੀਕ ਦਾ ਵਕਫ਼ਾ ਘਟਾਏ ਅਤੇ ਪਟੀਸ਼ਨਰ ਦੀ ਧੀ ਦੇ ਅਪ੍ਰੇਸ਼ਨ ਲਈ ਮੈਡੀਕਲ ਆਧਾਰ ‘ਤੇ ਆਰਜ਼ੀ ਜ਼ਮਾਨਤ ਦੇਣ ਦੇ ਮੁੱਦੇ ‘ਤੇ ਸੁਣਵਾਈ ਕਰੇ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin