India

‘ਆਜ਼ਾਦੀ ਨਾਲ ਸਬੰਧਤ ਮਾਮਲਿਆਂ ਵਿੱਚ ‘ਲੰਬੀਆਂ ਤਰੀਕਾਂ’ ਦੇਣ ਦੀ ਤਵੱਕੋ ਨਹੀਂ ਕੀਤੀ ਜਾਂਦੀ’

ਭਾਰਤ ਦੀ ਸੁਪਰੀਮ ਕੋਰਟ।

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਅਦਾਲਤਾਂ ਤੋਂ ਆਜ਼ਾਦੀ ਨਾਲ ਸਬੰਧਤ ਮਾਮਲਿਆਂ ਨੂੰ ਦੇਰ ਤੱਕ ਲਟਕਾਈ ਰੱਖਣ ਅਤੇ ‘ਲੰਬੀਆਂ ਤਰੀਕਾਂ’ ਦੇਣ ਦੀ ਤਵੱਕੋ ਨਹੀਂ ਕੀਤੀ ਜਾਂਦੀ। ਇਹ ਟਿੱਪਣੀ ਜਸਟਿਸ ਬੀ.ਆਰ. ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਇਹ ਟਿੱਪਣੀ ਇਹ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੈਡੀਕਲ ਆਧਾਰ ‘ਤੇ ਆਰਜ਼ੀ ਜ਼ਮਾਨਤ ਦੀ ਮੰਗ ਕਰਦੀ ਇਕ ਪਟੀਸ਼ਨ ਦੀ ਸੁਣਵਾਈ ਦੋ ਮਹੀਨਿਆਂ ਲਈ ਮੁਲਤਵੀ ਕਰ ਦਿੱਤੀ ਸੀ।

ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਉਸ ਨੇ ਹਾਈ ਕੋਰਟ ਵਿੱਚ ਆਰਜ਼ੀ ਜ਼ਮਾਨਤ ਲਈ ਇਸ ਆਧਾਰ ‘ਤੇ ਪਹੁੰਚ ਕੀਤੀ ਸੀ ਕਿ ਉਸ ਦੇ ਮੁਵੱਕਿਲ ਦੀ ਦੋ ਸਾਲਾ ਧੀ ਨੂੰ ਤੁਰੰਤ ਸਰਜਰੀ ਦੀ ਲੋੜ ਹੈ। ਵਕੀਲ ਨੇ ਦਲੀਲ ਦਿੱਤੀ ਕਿ ਹਾਈ ਕੋਰਟ ਨੇ 21 ਫਰਵਰੀ ਨੂੰ ਦਿੱਤੇ ਆਪਣੇ ਹੁਕਮਾਂ ਵਿੱਚ ਮਾਮਲੇ ਦੀ ਸੁਣਵਾਈ 22 ਅਪਰੈਲ ਤੱਕ ਟਾਲ ਦਿੱਤੀ।

ਬੈਂਚ ਨੇ ਕਿਹਾ, “ਆਜ਼ਾਦੀ ਦੇ ਮਾਮਲਿਆਂ ਵਿੱਚ ਅਦਾਲਤਾਂ ਤੋਂ ਇੰਨੀਆਂ ਲੰਬੀਆਂ ਤਰੀਕਾਂ ਦਿੱਤੇ ਜਾਣ ਦੀ ਉਮੀਦ ਨਹੀਂ ਕੀਤੀ ਜਾਂਦੀ।” ਇਸ ਦੇ ਨਾਲ ਹੀ ਬੈਂਚ ਨੇ ਪਟੀਸ਼ਨਰ ਨੂੰ ਪਹਿਲਾਂ ਸੁਣਵਾਈ ਲਈ ਹਾਈ ਕੋਰਟ ਜਾਣ ਦੀ ਇਜਾਜ਼ਤ ਦੇ ਦਿੱਤੀ। ਬੈਂਚ ਨੇ ਹਾਈ ਕੋਰਟ ਨੂੰ ਕਿਹਾ ਕਿ ਉਹ ਤਰੀਕ ਦਾ ਵਕਫ਼ਾ ਘਟਾਏ ਅਤੇ ਪਟੀਸ਼ਨਰ ਦੀ ਧੀ ਦੇ ਅਪ੍ਰੇਸ਼ਨ ਲਈ ਮੈਡੀਕਲ ਆਧਾਰ ‘ਤੇ ਆਰਜ਼ੀ ਜ਼ਮਾਨਤ ਦੇਣ ਦੇ ਮੁੱਦੇ ‘ਤੇ ਸੁਣਵਾਈ ਕਰੇ।

Related posts

ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ: ਸਿਰਸਾ

admin

ਚੰਡੀਗੜ੍ਹ, ਦਿੱਲੀ ਤੇ ਜੈਪੁਰ ਸਣੇ ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bunty

ਨੂਪੁਰ ਸ਼ਰਮਾ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਐਫਆਈਆਰਜ਼ ਦਿੱਲੀ ਤਬਦੀਲ ਕਰਨ ਦੇ ਦਿੱਤੇ ਨਿਰਦੇਸ਼

Bunty