Punjab

ਆਦਮਪੁਰ ਹਵਾਈ ਅੱਡੇ ਦਾ ਨਾਂ ਹੁਣ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ’ ਕਰ ਦਿੱਤਾ

ਆਦਮਪੁਰ ਹਵਾਈ ਅੱਡਾ।

ਜਲੰਧਰ – ਕੇਂਦਰ ਸਰਕਾਰ ਨੇ ਪੰਜਾਬ ਦੇ ਦੋਆਬਾ ਖੇਤਰ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦਾ ਸਨਮਾਨ ਕਰਦੇ ਹੋਏ ਆਦਮਪੁਰ ਹਵਾਈ ਅੱਡੇ ਦਾ ਨਾਂ ਅਧਿਕਾਰਤ ਤੌਰ ‘ਤੇ ਬਦਲ ਕੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ’ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ 12 ਜੂਨ ਨੂੰ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਨਾਮਕਰਨ ਦੀ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਹੋ ਗਈ ਹੈ। ਸਰਕਾਰ ਦਾ ਇਹ ਫ਼ੈਸਲਾ ਦੋਆਬਾ ਖੇਤਰ ਦੀ ਸੱਭਿਆਚਾਰਕ ਅਤੇ ਧਾਰਮਿਕ ਪਛਾਣ ਨੂੰ ਇੱਕ ਨਵਾਂ ਮਾਣ-ਸਨਮਾਨ ਦੇਣ ਵਾਲਾ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ।

ਇਸ ਇਤਿਹਾਸਕ ਨਾਮਕਰਨ ਦਾ ਡਿਜੀਟਲ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਨ ਸਮਾਜ ਸੁਧਾਰਕ ਸੰਤ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ‘ਤੇ ਕੀਤਾ ਸੀ, ਜਿੱਥੇ ਉਨ੍ਹਾਂ ਨੇ ਨਵੀਂ ਨਾਮ-ਪੱਟੀ ਤੋਂ ਪਰਦਾ ਹਟਾ ਕੇ ਗੁਰੂ ਸਾਹਿਬ ਦੇ ਮਨੁੱਖਤਾ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਨਮਨ ਕੀਤਾ। ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਆਦਮਪੁਰ ਹਵਾਈ ਅੱਡਾ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਰਿਹਾ ਹੈ, ਅਤੇ ਹੁਣ ਇਹ ਸਥਾਨ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਇਨਸਾਨੀਅਤ ਦੇ ਪ੍ਰਤੀਕ ਸੰਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਨਾਂ ਨਾਲ ਦੁਨੀਆ ਭਰ ਵਿੱਚ ਜਾਣਾ ਜਾਵੇਗਾ।

Related posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

Bunty

ਰਾਜਾ ਵੜਿੰਗ ਨੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ

Bunty

ਈਡੀ ਨੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਕੀਤਾ ਗ੍ਰਿਫਤਾਰ

Bunty