Punjab

ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਕੀਤਾ ਨਾਮਜ਼ਦਗੀ ਪੱਤਰ ਦਾਖਲ 

ਰੋਪੜ –  ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸੋਮਵਾਰ ਨੂੰ ਡੀਸੀ ਦਫਤਰ ਰੋਪੜ ਵਿਖੇ ਭਾਰੀ ਭੀੜ ਨਾਲ ਨਾਮਜ਼ਦਗੀ ਭਰੀ, ਜਿਸ ਦੌਰਾਨ ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਨਾਮਜ਼ਦਗੀ ਭਰਨ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਜਾ ਵੜਿੰਗ ਅਤੇ ਬਲਕੌਰ ਸਿੰਘ (ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ) ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ, ਉਹ ਇਸ ਲਈ ਕਮਰ ਕੱਸ ਰਹੇ ਹਨ, ਪੰਜਾਬ ਦੇ ਲੋਕ ਉਨ੍ਹਾਂ ਤਾਕਤਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ, ਜਿਨ੍ਹਾਂ ਨੇ ਪੰਜਾਬ ਨੂੰ ਵਿਕਾਸ ਦੀ ਪਟੜੀ ਤੋਂ ਹੇਠਾਂ ਲਿਆ ਦਿੱਤਾ ਹੈ। ਅਸੀਂ ਇੱਥੋਂ ਦੇ ਲੋਕਾਂ ਦੇ ਜੀਵਨ ਵਿੱਚ ਬਦਲਾਅ ਲਿਆਉਣ ਲਈ ਵਚਨਬੱਧ ਹਾਂ। ਇਸ ਬਦਲਾਅ ਨੂੰ ਲਿਆਉਣ ਵਿੱਚ ਤੁਹਾਡੇ ਲੋਕਾਂ ਦੀ ਅਹਿਮ ਭੂਮਿਕਾ ਹੈ।
ਰਸਮੀ ਤੌਰ ‘ਤੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਸਿੰਗਲਾ ਨੇ ਰੂਪਨਗਰ ਚੌਕ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਸਮਾਵੇਸ਼ੀ ਸ਼ਾਸਨ ਅਤੇ ਸਮਾਜਿਕ ਨਿਆਂ ਪ੍ਰਤੀ ਡੂੰਘੀ ਸ਼ਰਧਾ ਸੀ। ਇਸ ਸ਼ਰਧਾਂਜਲੀ ਉਪਰੰਤ ਸਿੰਗਲਾ ਨੇ ਜੋਸ਼ੀਲੇ ਨੌਜਵਾਨ ਅਤੇ ਹਜ਼ਾਰਾਂ ਸਮਰਥਕਾਂ ਨਾਲ ਰੋਡ ਸ਼ੋਅ ਸ਼ੁਰੂ ਕੀਤਾ।
ਰੋਡ ਸ਼ੋਅ ਦੌਰਾਨ ਸਿੰਗਲਾ ਨੇ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੰਸਦ ਦੇ ਹਾਲ ਵਿੱਚ ਉਠਾਇਆ ਜਾਵੇਗਾ, ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਇੱਥੋਂ ਦੇ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਹੈ, ਇਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਉਨ੍ਹਾਂ ਨੂੰ ਪੂਰਾ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਪ੍ਰਚਾਰ ਵਿੱਚ ਉਨ੍ਹਾਂ ਦੇ ਨਾਲ ਹਨ। ਸਿੰਗਲਾ ਦੀ ਅਗਵਾਈ ਵਿੱਚ ਆਨੰਦਪੁਰ ਸਾਹਿਬ ਹਲਕਾ ਤਰੱਕੀ ਅਤੇ ਖੁਸ਼ਹਾਲੀ ਵੱਲ ਇੱਕ ਤਬਦੀਲੀ ਦਾ ਸਫ਼ਰ ਤੈਅ ਕਰ ਰਿਹਾ ਹੈ ਅਤੇ ਇੱਥੋਂ ਦੇ ਲੋਕਾਂ ਨੇ ਸਿੰਗਲਾ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।

Related posts

ਖਾਲਸਾ ਕਾਲਜ ਦੇ 23 ਵਿਦਿਆਰਥੀਆਂ ਦੀ ਏ. ਆਈ. ਐੱਮ. ਗਰੁੱਪ ਵਲੋਂ ਚੋਣ

admin

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਖਾੜੀ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪ੍ਰਕ੍ਰਿਆ ਦੇ ਤਾਲਮੇਲ ਲਈ ਨਿਯੁਕਤੀਆਂ

admin