ਛੇਹਰਟਾ – ਸ਼ੋ੍ਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਪਸੀ ਲੜਾਈ ‘ਚ ਉਲਝੀ ਹੋਈ ਕਾਂਗਰਸ ਬੇਲਗਾਮ ਹੋ ਚੁੱਕੀ ਹੈ ਅਤੇ ਪਤਾ ਨਹੀੰ ਲੱਗ ਰਿਹਾ ਕਿ ਕਿਸ ਦਾ ਕੰਟਰੋਲ ਕਿਸ ਦੇ ਹੱਥ ‘ਚ ਹੈ। ਕਾਂਗਰਸੀ ਮੰਤਰੀਆਂ ਤੇ ਆਗੂਆਂ ਦਾ ਨਿਸ਼ਾਨਾ ਇਹ ਹੈ ਕਿ ਹੁਣ ਜਦੋਂ ਇਸ ਸਰਕਾਰ ਦੇ ਕਾਰਜਕਾਲ ਦੇ ਦੋ ਮਹੀਨੇ ਬਾਕੀ ਰਹਿ ਗਏ ਹਨ, ਕਿਵੇੰ ਆਪਣੇ ਮਹਿਕਮਿਆਂ ਨੂੰ ਲੁੱਟਿਆ ਜਾਵੇ। ਮੰਗਲਵਾਰ ਨੂੰ ਹਲਕਾ ਪੱਛਮੀ ਦੀ ਵਾਰਡ ਨੰਬਰ 2 ‘ਚ ਰਾਮ ਤੀਰਥ ਰੋਡ ‘ਤੇ ਸਥਿਤ ਆਰਐੱਮ ਰਿਜ਼ੋਰਟ ‘ਚ ਪਾਰਟੀ ਦੇ ਸਾਬਕਾ ਕੌੰਸਲਰ ਰਾਜ ਕੁਮਾਰ ਜੋਲੀ ਦੀ ਅਗਵਾਈ ‘ਚ ਮਿਸ਼ਨ 2022 ਤਹਿਤ ਸ਼ੋ੍ਮਣੀ ਅਕਾਲੀ ਦਲ (ਬਾਦਲ)-ਬਸਪਾ ਗਠਜੋੜ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੁੱਜੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਐੱਸਐੱਫ ਨੂੰ ਸਰਹੱਦ ਤੋਂ 50 ਕਿਲੋਮੀਟਰ ਦੇ ਇਲਾਕੇ ‘ਚ ਕਾਰਵਾਈ ਕਰਨ ਦੇ ਅਧਿਕਾਰ ਮਿਲਣ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਬਪਾਰਟੀ ਮੀਟਿੰਗ ਬੁਲਾ ਕੇ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਚੰਨੀ ਇਸ ਸੁਝਾਅ ਨੂੰ ਰੱਦ ਕਰਨ ਲਈ ਸੂਬਾ ਸਰਕਾਰ ਵੱਲੋਂ ਕੇੰਦਰ ਨੂੰ ਚਿੱਠੀ ਲਿਖਦੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਬੁਲਾਉਣ ਨਾਲ ਕੁਝ ਨਹੀਂ ਹੋਣ ਵਾਲਾ। ਉਨ੍ਹਾਂ ਨਰਮੇ ‘ਤੇ ਗੁਲਾਬੀ ਸੁੰਡੀ ਦੇ ਹਮਲੇ ਤੇ ਬੇਮੌਸਮੀ ਗੜੇਮਾਰੀ ਨਾਲ ਝੋਨੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 50 ਤੋਂ 60 ਹਜ਼ਾਰ ਰੁਪਏ ਤੇ ਖੇਤ ਮਜ਼ਦੂਰਾਂ ਨੂੰ 15 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜ ਸਾਲ ਪੰਜਾਬ ਨੂੰ ਖੂਬ ਲੁੱਟਿਆ ਹੈ ਤੇ ਹੁਣ ਬਦਲਾਅ ਦੀ ਜ਼ਰੂਰਤ ਹੈ, ਤਾਂ ਜੋ ਗ.ਰੀਬ ਦੀ ਗੱਲ ਸੁਣੀ ਜਾਵੇ ਤੇ ਉਨ੍ਹਾਂ ਨੂੰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਆਈ ਹੈ, ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ 13 ਨੁਕਾਤੀ ਪੋ੍ਗਰਾਮ ਤਹਿਤ ਕੰਮ ਕੀਤਾ ਜਾਵੇਗਾ। ਪਹਿਲੇ ਮਹੀਨੇ ਹੀ ਕੈੰਪ ਲਗਾ ਕੇ ਕਾਂਗਰਸੀਆਂ ਵੱਲੋਂ ਕੱਟੇ ਗਏ ਨੀਲੇ ਕਾਰਡ ਬਣਾਏ ਜਾਣਗੇ। ਅੌਰਤਾਂ ਦੇ ਖ਼ਾਤੇ ‘ਚ ਹਰ ਮਹੀਨੇ 2 ਹਜ਼ਾਰ ਰੁਪਏ ਪਾਏ ਜਾਣਗੇ, ਹਰ ਘਰ ਨੂੰ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕੋਵਿਡ ਮਹਾਮਾਰੀ ਦੌਰਾਨ ਤੇ ਹੁਣ ਡੇੰਗੂ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਲੋਕ ਨਿੱਜੀ ਹਸਪਤਾਲਾਂ ‘ਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹਰ ਵਿਅਕਤੀ ਦਾ ਸਿਹਤ ਕਾਰਡ ਬਣਾਇਆ ਜਾਵੇਗਾ, ਜਿਸ ਤਹਿਤ ਸਰਕਾਰੀ ਤੇ ਨਿੱਜੀ ਹਸਪਤਾਲ ‘ਚ ਹਰ ਸਾਲ 10 ਲੱਖ ਰੁਪਏ ਤਕ ਦੇ ਇਲਾਜ ਦੀ ਸਹੂਲਤ ਮਿਲੇਗੀ। 25 ਹਜ਼ਾਰ ਦੀ ਅਬਾਦੀ ਪਿੱਛੇ 5 ਹਜ਼ਾਰ ਬੱਚੇ ਲਈ ਵੱਡੇ ਸਰਕਾਰੀ ਸਕੂਲ ਬਣਾਏ ਜਾਣਗੇ।ਸੁਖਬੀਰ ਬਾਦਲ ਨੇ ਕਿਹਾ ਕਿ ਉੱਚ ਵਿੱਦਿਆ ਮਹਿੰਗੀ ਹੋਣ ਕਰ ਕੇ ਗਰੀਬਾਂ ਦੇ ਬੱਚੇ ਕਾਲਜਾਂ ਤੇ ਯੂਨੀਵਰਸਿਟੀਆਂ ‘ਚ ਪੜ੍ਹਾਈ ਨਹੀਂ ਕਰ ਸਕਦੇ। ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ 33 ਫ਼ੀਸਦੀ ਸੀਟਾਂ ਕਾਲਜਾਂ ਤੇ ਯੂਨੀਵਰਸਿਟੀਆਂ ‘ਚ ਮੁਫ਼ਤ ਪੜ੍ਹਾਈ ਲਈ ਰਾਖਵੀਆਂ ਰੱਖੀਆਂ ਜਾਣਗੀਆਂ। 50 ਫ਼ੀਸਦੀ ਸਰਕਾਰੀ ਨੌਕਰੀਆਂ ਅੌਰਤਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ। ਪੰਜਾਬ ਪੁਲਿਸ ‘ਚ 10 ਹਜ਼ਾਰ ਲੜਕੀਆਂ ਦੀ ਭਰਤੀ ਕੀਤੀ ਜਾਵੇਗੀ। ਪੰਜ ਸਾਲਾਂ ‘ਚ ਗਰੀਬਾਂ ਲਈ 5 ਲੱਖ ਮਕਾਨ ਬਣਾ ਕੇ ਦਿੱਤੇ ਜਾਣਗੇ।’ਆਪ’ ‘ਤੇ ਹਮਲਾ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਾਂ ਦਿੱਲੀ ‘ਚ ਕੀਤੇ ਵਾਅਦੇ ਪੂਰੇ ਨਹੀੰ ਕਰ ਸਕੇ, ਇਸ ਲਈ ਉਨਾਂ੍ਹ ‘ਤੇ ਵਿਸ਼ਵਾਸ਼ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ ਸਾਬਕਾ ਕੌਂਸਲਰ ਰਾਜ ਕੁਮਾਰ ਜੋਲੀ ਨੇ ਵਾਰਡ ‘ਚ ਪੁੱਜਣ ‘ਤੇ ਸੁਖਬੀਰ ਸਿਘ ਬਾਦਲ ਤੇ ਹੋਰਨਾਂ ਆਗੂਆਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ. ਦਲਬੀਰ ਸਿੰਘ ਵੇਰਕਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐੱਸਜੀਪੀਸੀ ਮੈੰਬਰ ਰਜਿੰਦਰ ਸਿੰਘ ਮਹਿਤਾ, ਸ਼ਹਿਰੀ ਜੱਥੇ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕਿਰਨਪ੍ਰਰੀਤ ਸਿੰਘ ਮੋਨੂੰ, ਸਾਜਨ ਕੁਮਾਰ, ਪਵਨ ਕੁਮਾਰ, ਜਤਿੰਦਰ ਸਿੰਘ, ਨਿਰਮਲ ਸਿੰਘ ਵਾਜਪਾਈ, ਬਲਜੋਤ ਸਿੰਘ, ਕੁਲਵਿੰਦਰ ਸਿੰਘ ਸਾਬ੍ਹੀ, ਜਸਬੀਰ ਸਿੰਘ ਭੋਲਾ, ਗੁਰਪਾਲ ਸਿੰਘ ਹੁਸਨਪ੍ਰਰੀਤ ਸਿੰਘ ਆਦਿ ਮੌਜੂਦ ਸਨ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਪੁਤਲੀਘਰ ਬਾਜ਼ਾਰ ‘ਚੋਂ ਪੈਦਲ ਚੱਲ ਕੇ ਦੁਕਾਨਦਾਰਾਂ ਤੇ ਲੋਕਾਂ ਨੂੰ ਮਿਲਦੇ ਹੋਏ ਮੀਟਿੰਗ ‘ਚ ਪੁੱਜੇ ਅਤੇ ਰਸਤੇ ‘ਚ ਲੋਕਾਂ ਦਾ ਪਿਆਰ ਕਬੂਲਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸੈਲਫੀਆਂ ਵੀ ਖਿੱਚਵਾਈਆਂ।