Punjab

‘ਆਪ’ ਦੇ 40 ਸਟਾਰ ਪ੍ਰਚਾਰਕ ਲੁਧਿਆਣਾ (ਪੱਛਮੀ) ਉਪ ਚੋਣ ਲਈ ਪ੍ਰਚਾਰ ਕਰਨਗੇ !

ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੁਨੀਤਾ ਕੇਜਰੀਵਾਲ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਰਾਖੀ ਬਿੜਲਾ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ, ਬਲਬੀਰ ਸਿੰਘ ਸੀਚੇਵਾਲ, ਅਸ਼ੋਕ ਮਿੱਤਲ, ਲੋਕ ਸਭਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ, ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ: ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ, ਮਹਿੰਦਰ ਭਗਤ, ਡਾ: ਰਵਜੋਤ, ਹਰਦੀਪ ਮੁੰਡੀਆਂ, ਪਾਰਟੀ ਵਿਧਾਇਕ ਤੇ ਚੀਫ਼ ਵ੍ਹਿਪ ਬਲਜਿੰਦਰ ਕੌਰ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਰਜਿੰਦਰ ਪਾਲ ਕੌਰ ਛੀਨਾ ਅਤੇ ‘ਆਪ’ ਆਗੂ ਸੋਨੀਆ ਮਾਨ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲੰਿਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ। ਜ਼ਿਮਨੀ ਚੋਣ ਲਈ ਕੁੱਲ 192 ਪੋਲੰਿਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲੰਿਗ ਬੂਥ, ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਇੱਕ ਪੋਲੰਿਗ ਬੂਥ, ਵਾਤਾਵਰਣ ਅਨੁਕੂਲ “ਹਰਾ” ਇੱਕ ਪੋਲੰਿਗ ਬੂਥ ਅਤੇ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲ ਇੱਕ ਪੋਲੰਿਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲੰਿਗ ਬੂਥਾਂ ਨੂੰ ਸੰਵੇਦਨਸ਼ੀਲ ਪੋਲੰਿਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

Related posts

ਸੁਪਰੀਮ ਕੋਰਟ ਵਲੋਂ ਪਾਣੀ ਵੰਡ ਸਬੰਧੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਨਾਂਹ !

admin

89 ਲੱਖ ਸਮਾਰਟ ਮੀਟਰ ਮਨਜ਼ੂਰ ਹੋਣ ਦੇ ਬਾਵਜੂਦ ਪੰਜਾਬ ‘ਚ ਇੱਕ ਵੀ ਮੀਟਰ ਨਹੀਂ ਲਾਇਆ !

admin

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ !

admin