Punjab

‘ਆਪ’ ਨੂੰ ਝਟਕਾ, ਜੁਆਇੰਟ ਸਕੱਤਰ ਪੰਜਾਬ ਨੇ ਫੜੀ ਅਕਾਲੀ ਦਲ ਦੀ ‘ਤੱਕੜੀ’

ਅੰਮ੍ਰਿਤਸਰ – ਆਮ ਆਦਮੀ ਪਾਰਟੀ  ਪੰਜਾਬ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਇਕ ਹੋਰ ਝਟਕਾ ਲੱਗਾ ਹੈ। ਅੰਮ੍ਰਿਤਸਰ ਤੋਂ ਪਾਰਟੀ ਦੇ ਸੂਬਾ ਜੁਆਇੰਟ ਸੈਕਟਰੀ ਤੇ ਸਾਬਕਾ ਏਡੀਸੀ ਰਾਕੇਸ਼ ਕੁਮਾਰ   ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ  ‘ਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਬਾਦਲ   ਨੇ ਉਨ੍ਹਾਂ ਨੂੰ ਅੱਜ ਪਾਰਟੀ ‘ਚ ਸ਼ਾਮਲ ਕਰਵਾਇਆ।

ਇਸ ਮੌਕੇ ਮੌਜੂਦ ਅਕਾਲੀ ਆਗੂ ਅਨਿਲ ਜੋਸ਼ੀ ਨੇ ਰਾਕੇਸ਼ ਕੁਮਾਰ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ ਤੇ ਪਾਰਟੀ ਦਾ ਵਾਈਸ ਪ੍ਰੈਜ਼ੀਡੈਂਟ ਲਾਏ ਜਾਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰਾਕੇਸ਼ ਕੁਮਾਰ ‘ਆਪ’ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਵੱਖ ਹੋਏ ਹਨ। ਇਸ ਮੌਕੇ ਰਾਕੇਸ਼ ਕੁਮਾਰ ਨੇ ਕਿਹਾ ਕਿ ਅਕਾਲੀ ਦਲ ‘ਚ ਸ਼ਾਮਲ ਹੋ ਕੇ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ ਉਹ ਅਨਿਲ ਜੋਸ਼ੀ ਰਾਹੀਂ ਅਕਾਲੀ ਦਲ ‘ਚ ਆਏ ਹਨ।

Related posts

HAPPY DIWALI 2025 !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin