India

ਆਪ ਨੇ ਅਰਵਿੰਦ ਕੇਜਰੀਵਾਲ ਲਈ ਸਰਕਾਰੀ ਰਿਹਾਇਸ਼ ਦੀ ਕੀਤੀ ਮੰਗ

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਵਲੋਂ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਸਰਕਾਰੀ ਰਿਹਾਇਸ਼ ਦੀ ਮੰਗ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਉਹ ਰਾਸ਼ਟਰੀ ਪਾਰਟੀ ਦੇ ਕਨਵੀਨਰ ਵਜੋਂ ਇਸ ਦੇ ਹੱਕਦਾਰ ਹਨ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪਾਰਟੀ ਇਸ ਸਬੰਧੀ ਸਬੰਧਤ ਮੰਤਰਾਲੇ ਨੂੰ ਪੱਤਰ ਲਿਖੇਗੀ।ਉਹਨਾਂ ਨੇ ਕਿਹਾ ਉਮੀਦ ਹੈ ਕਿ ਸਾਨੂੰ ਇਸ ਲਈ ਕਾਨੂੰਨੀ ਲੜਾਈ ਲੜਨ ਦੀ ਲੋੜ ਨਹੀਂ ਪਵੇਗੀ। ਕੇਜਰੀਵਾਲ ਨੇ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਉਹ ਆਪਣੀ ਸਰਕਾਰੀ ਰਿਹਾਇਸ਼ ਛੱਡ ਦੇਣਗੇ। ਰਾਘਵ ਚੱਢਾ ਨੇ ਕਿਹਾ, ‘ਉਹਨਾਂ ਦੇ ਕੋਲ ਨਾ ਤਾਂ ਕੋਈ ਜਾਇਦਾਦ ਹੈ ਅਤੇ ਨਾ ਹੀ ਆਪਣਾ ਘਰ। ਇੱਕ ਰਾਸ਼ਟਰੀ ਪਾਰਟੀ ਦੇ ਕਨਵੀਨਰ ਹੋਣ ਦੇ ਨਾਤੇ ਉਹ ਸਰਕਾਰੀ ਰਿਹਾਇਸ਼ ਦੇ ਹੱਕਦਾਰ ਹਨ। ਕੇਂਦਰ ਨੂੰ ਉਨ੍ਹਾਂ ਨੂੰ ਇਹ ਦੇਣਾ ਚਾਹੀਦਾ ਹੈ।’

Related posts

ਲਖੀਮਪੁਰ ਖੇੜੀ ਕਾਂਡ: ਕੇਂਦਰੀ ਮੰਤਰੀ ਦੇ ਬੇਟੇ ‘ਤੇ ਐਸਆਈਟੀ ਦਾ ਸ਼ਿਕੰਜਾ, ਸਵਾਲਾਂ ਦੇ ਜਵਾਬ ਦਿੰਦਿਆਂ ਸਾਹ ਫੁੱਲ ਗਿਆ !

admin

ਸਾਰੇ ਸੂਬਿਆਂ ‘ਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਰਾਹੁਲ ਗਾਂਧੀ ਦਾ ਛਲਕਿਆ ਦਰਦ

Bunty

ਬਾਈਕ ਅਤੇ ਸਕੂਟਰ ਮਾਲਕਾਂ ਲਈ ਰੁਜ਼ਗਾਰ ਦਾ ਇੱਕ ਨਵਾਂ ਮੌਕਾ – ਗਡਕਰੀ

admin