ਜਲੰਧਰ – ਆਮ ਆਦਮੀ ਪਾਰਟੀ ਨੇ ਅੱਠ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ’ਚ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਡਾ. ਜਸਬੀਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ, ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ, ਮੌੜ ਤੋਂ ਸੁਖਵੀਰ ਮਾਈਸਰਖਾਨਾ ਅਤੇ ਮਾਲੇਰਕੋਟਲਾ ਤੋਂ ਡਾ. ਮੁਹੰਮਦ ਜ਼ਮੀਨ ਉਰ ਰਹਿਮਾਨ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਹੁਣ ਤੱਕ ਆਮ ਆਦਮੀ ਪਾਰਟੀ 96 ਉਮੀਦਵਾਰ ਐਲਾਨ ਚੁੱਕੀ ਹੈ।
previous post