India

‘ਆਪ’ ਨੇ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਾ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਨਿੰਦਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਦੱਸਿਆ ਕਿ ਮਾਲੀਵਾਲ ਕੱਲ੍ਹ ਸਵੇਰੇ ਸੀ.ਐੱਮ. ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਨਿਵਾਸ ਪਹੁੰਚੇ ਸਨ। ਉਹ ਡਰਾਇੰਗ ਰੂਮ ਵਿੱਚ ਇੰਤਜ਼ਾਰ ਕਰ ਰਹੇ ਸਨ, ਜਦੋਂ ਮੁੱਖ ਮੰਤਰੀ ਦੇ ਨਿੱਜੀ ਸਹਾਇਕ (ਪੀ.ਏ.) ਵਿਭਵ ਕੁਮਾਰ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਸੰਜੇ ਸਿੰਘ ਨੇ ਦੱਸਿਆ ਕਿ ਮਾਲੀਵਾਲ ਨੇ 102 ਨੰਬਰ ’ਤੇ ਫੋਨ ਕਰਕੇ ਪੁਲਿਸ ਨੂੰ ਇਸ ਪੂਰੇ ਮਾਮਲੇ ਦੀ ਸੂਚਨਾ ਦਿੱਤੀ। ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸਾਰੀ ਘਟਨਾ ਦਾ ਨੋਟਿਸ ਲੈਂਦਿਆਂ ਇਸ ਪੂਰੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਪਾਰਟੀ ਅਜਿਹੇ ਲੋਕਾਂ ਦਾ ਸਮਰਥਨ ਨਹੀਂ ਕਰਦੀ। ਅੱਜ ਪਹਿਲੀ ਵਾਰ ਪਾਰਟੀ ਨੇ ਮੰਨਿਆ ਕਿ ਕੇਜਰੀਵਾਲ ਦੇ ਪੀ.ਏ. ਵਿਭਵ ਕੁਮਾਰ ਨੇ ਮਾਲੀਵਾਲ ਨਾਲ ਬਦਸਲੂਕੀ ਕੀਤੀ ਸੀ।

Related posts

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਦੇ ਵਿੱਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ !

admin

700 ਕਿਲੋ ਨਸ਼ੀਲਾ ਪਦਾਰਥ ਬਰਾਮਦ, 8 ਈਰਾਨੀ ਨਾਗਰਿਕ ਗ੍ਰਿਫ਼ਤਾਰ

Bunty

ਬਿਲਾਸਪੁਰ ‘ਚ ਸਟੀਲ ਇੰਡਸਟਰੀ ਦਾ ਬੁਆਇਲਰ ਫਟਣ ਕਾਰਨ 15 ਮਜ਼ਦੂਰ ਝੁਲਸੇ, ਜ਼ਖਮੀਆਂ ਨੇ ਪੁਲਿਸ ਨੂੰ ਦੱਸੀ ਹਾਦਸੇ ਦੀ ਵਜ੍ਹਾ

Bunty