India

ਆਪ ਵਲੋਂ 15 ‘ਗਾਰੰਟੀਆਂ’ ਵਾਲਾ ਪਾਰਟੀ ਚੋਣ ਮਨੋਰਥ ਪੱਤਰ ਜਾਰੀ !

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਨੇਤਾ ਮਨੀਸ਼ ਸਿਸੋਦੀਆ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਮੈਨੀਫੈਸਟੋ ਦੇ ਰਿਲੀਜ਼ ਸਮਾਗਮ ਦੌਰਾਨ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਫੜੀ ਰੱਖਦੇ ਹੋਏ। ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਹੋਰ ਵੀ ਦਿਖਾਈ ਦਿੱਤੇ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 15 ‘ਗਾਰੰਟੀਆਂ’ ਵਾਲਾ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਔਰਤਾਂ ਲਈ ਪ੍ਰਤੀ ਮਹੀਨਾ 2,100 ਰੁਪਏ, 24 ਘੰਟੇ ਸਾਫ਼ ਪੀਣ ਵਾਲਾ ਪਾਣੀ, ਬਜ਼ੁਰਗਾਂ ਲਈ ਮੁਫ਼ਤ ਸਿਹਤ ਸੰਭਾਲ ਅਤੇ ਵਿਦਿਆਰਥੀਆਂ ਲਈ ਮੈਟਰੋ ਦੇ ਕਿਰਾਏ ਵਿੱਚ 50 ਫੀਸਦ ਤੱਕ ਛੋਟ ਵਰਗੇ ਕਈ ਵਾਅਦੇ ਕੀਤੇ ਗਏ ਹਨ। ਕੇਜਰੀਵਾਲ ਨੇ ਕਿਹਾ ਕਿ ਜੇ ‘ਆਪ’ ਸਰਕਾਰ 5 ਫਰਵਰੀ ਦੀਆਂ ਚੋਣਾਂ ਵਿੱਚ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਮੁਫ਼ਤ ਸਿੱਖਿਆ, ਸਿਹਤ ਸੰਭਾਲ, ਮਹਿਲਾਵਾਂ ਲਈ ਮੁਫਤ ਬੱਸ ਯਾਤਰਾ, ਪਾਣੀ ਅਤੇ ਮੁਫਤ ਬਿਜਲੀ ਵਰਗੀਆਂ ਸਹੂਲਤਾਂ ਜਾਰੀ ਰਹਿਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ‘ਆਪ’ ਦੀਆਂ ਸਾਰੀਆਂ ਮੁਫ਼ਤ ਸਕੀਮਾਂ ਬੰਦ ਕਰ ਦੇਵੇਗੀ। ਇਸ ਨਾਲ ਦਿੱਲੀ ਦੇ ਲੋਕਾਂ ’ਤੇ ਹਰ ਮਹੀਨੇ 25,000 ਰੁਪਏ ਦਾ ਬੋਝ ਵਧੇਗਾ।ਪਾਰਟੀ ਦਾ ਮੈਨੀਫੈਸਟੋ ‘ਕੇਜਰੀਵਾਲ ਕੀ ਗਾਰੰਟੀ’ ਜਾਰੀ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ‘ਗਾਰੰਟੀ ਕਾਰਡ’ ’ਤੇ ਦਸਤਖਤ ਕੀਤੇ ਅਤੇ ਕੌਮੀ ਰਾਜਧਾਨੀ ਵਿੱਚ ਮੁੜ ਸੱਤਾ ’ਚ ਆਉਣ ’ਤੇ ਔਰਤਾਂ ਨੂੰ ਹਰ ਮਹੀਨੇ 2,100 ਰੁਪਏ ਦੇਣ ਦਾ ਵਾਅਦਾ ਕੀਤਾ। ਗਾਰੰਟੀ ਕਾਰਡ ਅਨੁਸਾਰ, ‘ਮੈਂ ਅਰਵਿੰਦ ਕੇਜਰੀਵਾਲ ਗਾਰੰਟੀ ਦਿੰਦਾ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੈਂ ਸਭ ਤੋਂ ਪਹਿਲਾਂ ਆਪਣੀਆਂ ਮਾਵਾਂ ਅਤੇ ਭੈਣਾਂ ਲਈ ‘ਮਹਿਲਾ ਸਨਮਾਨ ਰਾਸ਼ੀ ਯੋਜਨਾ’ ਸ਼ੁਰੂ ਕਰਾਂਗਾ।’ ਚੋਣ ਮਨੋਰਥ ਪੱਤਰ ਵਿੱਚ 15 ‘ਗਾਰੰਟੀਆਂ’ ਦਾ ਜ਼ਿਕਰ ਹੈ, ਜਿਸ ਵਿੱਚ ਕੇਜਰੀਵਾਲ ਨੇ ਆਪਣੀ ਪਹਿਲੀ ‘ਗਾਰੰਟੀ’ ਵਜੋਂ ਦਿੱਲੀ ਵਾਸੀਆਂ ਲਈ ਰੁਜ਼ਗਾਰ ਪੈਦਾ ਕਰਨ ਲਈ ਠੋਸ ਕਦਮਾਂ ਚੁੱਕਣ ਦਾ ਵਾਅਦਾ ਕੀਤਾ। ਦੂਜੀ ਗਾਰੰਟੀ ਔਰਤਾਂ ਨੂੰ 2,100 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੰਦੀ ਹੈ, ਜਦਕਿ ਤੀਜੀ ਗਾਰੰਟੀ ‘ਸੰਜੀਵਨੀ ਯੋਜਨਾ’ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸੰਭਾਲ ਦੇਣ ਦੀ ਹੈ। ਚੌਥੀ ਗਾਰੰਟੀ ਵਿੱਚ ਬਕਾਇਆ ‘ਵਧੇ ਹੋਏ’ ਪਾਣੀ ਦੇ ਬਿੱਲਾਂ ਦੀ ਮੁਆਫ਼ੀ ਦਾ ਵਾਅਦਾ ਕੀਤਾ ਗਿਆ ਹੈ, ਜਦਕਿ ਪੰਜਵੀਂ ਗਾਰੰਟੀ ਕੌਮੀ ਰਾਜਧਾਨੀ ਦੇ ਹਰ ਘਰ ਨੂੰ 24 ਘੰਟੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਹੈ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin