Punjab

ਆਪ’ ਵਿਧਾਇਕਾ ਬਲਜਿੰਦਰ ਕੌਰ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ – ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ‘ਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ‘ਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਉਹ ਅਦਾਲਤ ‘ਚ ਪੇਸ਼ ਨਹੀਂ ਹੋਏ ਤੇ ਹੁਣ ਗ਼ੈਰ ਜ਼ਮਾਨਤੀ ਵਾਰੰਟ ਕੱਢ ਦਿੱਤੇ ਗਏ ਹਨ।
ਮਾਮਲਾ ਜਨਵਰੀ 2020 ਦਾ ਹੈ। ਪੰਜਾਬ ‘ਚ ਮਹਿੰਗੀ ਬਿਜਲੀ ਦਾ ਮੁੱਦਾ ਭਖਿਆ ਹੋਇਆ ਸੀ। ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਰੰਟ ਜਾਰੀ ਕੀਤੇ ਸਨ, ਪਰ ਫਿਰ ਵੀ ਵਿਧਾਇਕਾ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਹੁਣ ਗ਼ੈਰ-ਜ਼ਮਾਨਤੀ ਕੱਢ ਦਿੱਤੇ ਗਏ ਹਨ। ਸੈਕਟਰ-3 ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

Related posts

ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਤੇ ਹੋਰ ਰਿ਼ਸਤੇਦਾਰਾਂ ਨੂੰ ਹਿਰਾਸਤ ਵਿਚ ਲੈਣਾ ਗਲਤ ਕਾਰਵਾਈ .ਗਿਆਨੀ ਹਰਪ੍ਰੀਤ ਸਿੰਘ

Bunty

ਗੱਤਕਾ ਚੈਂਪੀਅਨਸ਼ਿਪ ਨੇ ਜੰਗੀ ਕਲਾਵਾਂ ਦੇ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ !

admin

ਨਹੀਂ ਰਹੇ ਪਦਮ ਸ਼੍ਰੀ ਪ੍ਰੋਫੈਸਰ ਕਰਤਾਰ ਸਿੰਘ, ਸਸਕਾਰ ਅੱਜ

Bunty