Punjab

‘ਆਪ’ ਵਿਧਾਇਕ ਰਮਨ ਅਰੋੜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ !

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਮਨ ਅਰੋੜਾ ਨੂੰ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦਈਏ ਕਿ ਇਸਤੋਂ ਪਹਿਲਾਂ ਅਰੋੜਾ ਦੇ ਘਰ ਵਿਜੀਲੈਂਸ ਵੱਲੋਂ ਪਿਛਲੇ ਦਿਨੀ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਜਲੰਧਰ ਦੇ ਅਧਿਕਾਰੀ ਸੁਖਦੇਵ ਵਿਸ਼ਿਸ਼ਟ ਏਟੀਪੀ ਦੇ ਨਾਲ ਸਬੰਧਤ ਸੰਬੰਧਿਤ ਮਾਮਲੇ ਵਿੱਚ ਛਾਪੇਮਾਰੀ ਕੀਤੀ ਸੀ, ਜਿਸ ਤੋਂ ਬਾਅਦ ਇਹ ਗ੍ਰਿਫ਼ਤਾਰੀ ਹੋਈ।

ਜਾਣਕਾਰੀ ਅਨੁਸਾਰ ਰਮਨ ਅਰੋੜਾ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ‘ਆਪ’ ਨੇਤਾ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਵਿਧਾਇਕ ਖਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਕੀਤੀ ਹੈ। ਵਿਜੀਲੈਂਸ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਰਮਨ ਅਰੋੜਾ ‘ਤੇ ਪਹਿਲਾਂ ਨਗਰ ਨਿਗਮ ਦੇ ਅਫ਼ਸਰਾਂ ਦੇ ਜ਼ਰੀਏ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਂਦਾ ਸੀ, ਉਪਰੰਤ ਉਹ ਲੋਕਾਂ ਤੋਂ ਪੈਸੇ ਲੈ ਕੇ ਨੋਟਿਸਾਂ ਨੂੰ ਰਫ਼ਾ-ਦਫਾ ਕਰਵਾਉਂਦਾ ਸੀ।

ਆਮ ਆਦਮੀ ਪਾਰਟੀ ਵੱਲੋਂ ਇਸ ਗ੍ਰਿਫ਼ਤਾਰ ‘ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਟਵੀਟ ਕੀਤਾ ਗਿਆ ਹੈ ਕਿ ਆਪਣਾ ਹੋਵੇ ਜਾਂ ਕੋਈ ਹੋਰ, ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਕੁਝ ਦਿਨ ਪਹਿਲਾਂ ਸਰਕਾਰ ਨੇ ਰਮਨ ਅਰੋੜਾ ਦੀ ਸੁਰੱਖਿਆ ਹਟਾ ਦਿੱਤੀ ਸੀ। ਅਰੋੜਾ ਨੇ ਖੁਦ ਸੁਰੱਖਿਆ ਹਟਾਉਣ ਦੀ ਪੁਸ਼ਟੀ ਕੀਤੀ ਸੀ। ਸੁਰੱਖਿਆ ਹਟਾਏ ਜਾਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਚਰਚਾ ਸੀ ਕਿ ਸਰਕਾਰ ਜਲਦੀ ਹੀ ਰਮਨ ਅਰੋੜਾ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ।

Related posts

ਯੁੱਧ ਐਨ ਪੀ ਐਸ ਵਿਰੁੱਧ ਤਹਿਤ 1 ਅਗਸਤ ਨੂੰ ਰੋਸ ਮਾਰਚ ਕੀਤਾ ਜਾਵੇਗਾ !

admin

ਤਜਵੀਜਤ ਸੀਮੇਂਟ ਫੈਕਟਰੀ ਖਿਲਾਫ ਖੜ੍ਹਨ ਵਾਲੀਆਂ ਸੰਸਥਾਵਾਂ ਦਾ ਸਨਮਾਨ 3 ਨੂੰ !

admin

ਬੈਂਕ ਦੁਆਰਾ ਘਰ ਦੀ ਕਬਜਾ ਕਾਰਵਾਈ ਕਿਸਾਨਾਂ ਨੇ ਦਖਲ ਦੇ ਕੇ ਰੁਕਵਾਈ !

admin