Punjab

‘ਆਪ’ ਸਰਕਾਰ ਨੇ ਔਰਤਾਂ ਨੂੰ 60 ਹਜ਼ਾਰ ਦੀ ਥਾਂ 6 ਹਜ਼ਾਰ ਰੁਪਏ ਦੇ ਕੇ ਪੱਲਾ ਝਾੜਿਆ – ਪੰਜਾਬ ਪ੍ਰਧਾਨ ਰਾਜਾ ਵੜਿੰਗ

ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਪ੍ਰਧਾਨ।

ਚੰਡੀਗੜ੍ਹ – ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਇਕ-ਇਕ ਹਜ਼ਾਰ ਰੁਪਏ ਦੇਣ ਦੇ ਫ਼ੈਸਲੇ ‘ਤੇ ਸਵਾਲ ਚੁੱਕੇ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, “ਆਪ’ ਨੇ ਸੱਤਾ ਵਿੱਚ ਆਉਂਦੇ ਹੀ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਸੀ, ਪਰ ਆਖ਼ਰੀ ਸਾਲ ਵਿੱਚ ਇਹ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ‘ਆਪ’ ਨੇ ਔਰਤਾਂ ਨਾਲ ਧੋਖਾ ਕੀਤਾ ਹੈ। ਔਰਤਾਂ ਨੂੰ ਪੰਜ ਸਾਲਾਂ ਦੌਰਾਨ 60 ਹਜ਼ਾਰ ਰੁਪਏ ਮਿਲਣੇ ਸਨ ਪਰ ‘ਆਪ’ ਸਿਰਫ਼ 6 ਹਜ਼ਾਰ ਰੁਪਏ ਦੇ ਕੇ ਪੱਲਾ ਝਾੜ ਰਹੀ ਹੈ। ਜੇ ‘ਆਪ’ ਸੱਚ ਵਿੱਚ ਔਰਤਾਂ ਨੂੰ ਵਿੱਤੀ ਮਦਦ ਦੇਣਾ ਚਾਹੁੰਦੀ ਹੈ ਤਾਂ ਉਹ ਔਰਤਾਂ ਨੂੰ 6-6 ਹਜ਼ਾਰ ਰੁਪਏ ਦੀ ਥਾਂ ਪੰਜ ਸਾਲਾਂ ਦੇ 60-60 ਹਜ਼ਾਰ ਰੁਪਏ ਦੇਵੇ। ਕਾਂਗਰਸ ਪਾਰਟੀ ਦੇ ਸੱਤਾ ਵਿੱਚ ਆਉਣ ‘ਤੇ ਔਰਤਾਂ ਨੂੰ ਵਿੱਤੀ ਮਦਦ ਤੇ ਹੋਰ ਲੋਕ ਭਲਾਈ ਯੋਜਨਾਵਾਂ ਦਾ ਲਾਭ ਯਕੀਨੀ ਤੌਰ ‘ਤੇ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨਾਲ ਕੀਤੀ ਗਈ 54 ਹਜ਼ਾਰ ਰੁਪਏ ਦੀ ਧੋਖਾਧੜੀ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਕਾਂਗਰਸ ਪਾਰਟੀ ਵੱਲੋਂ ਹਰੇਕ ਸ਼ਹਿਰ ਤੇ ਪਿੰਡ ਤੱਕ ਪਹੁੰਚ ਕਰ ਕੇ ਔਰਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੀ ਧੱਕੇਸ਼ਾਹੀ ਬਾਰੇ ਜਾਣੂ ਕਰਵਾਇਆ ਜਾਵੇਗਾ।”

Related posts

ਜਲੰਧਰ ਵਿੱਚ ਏਟੀਐਮ ਲੁੱਟਣ ਵਾਲੇ ਗਿਰੋਹ ਦੇ ਤਿੰਨ ਮੁਲਜ਼ਮ ਗ੍ਰਿਫ਼ਤਾਰ

admin

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਵਿਸ਼ਾਲ ਰੈਲੀ

admin

ਲੋਕ ਨਿਰਮਾਣ ਵਿਭਾਗ ਵਿੱਚ 552 ਅਸਾਮੀਆਂ ਵਿਰੱਧ ਭਰਤੀ ਛੇਤੀ: ਹਰਭਜਨ ਸਿੰਘ ਈ.ਟੀ.ਓ.

Bunty