India

ਆਬਕਾਰੀ ਘਪਲਾ ਮਾਮਲਾ: ਕਵਿਤਾ ਨੂੰ ਰਾਹਤ ਨਹੀਂ, ਕੋਰਟ ਨੇ ਨਿਆਂਇਕ ਹਿਰਾਸਤ ਵਧਾਈ

ਨਵੀਂ ਦਿੱਲੀ – ਦਿੱਲੀ ਦੀ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੀ ਵਿਧਾਨਕਾਰ ਕੌਂਸਲਰ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਮੰਗਲਵਾਰ ਨੂੰ 14 ਮਈ ਤੱਕ ਵਧਾ ਦਿੱਤੀ ਹੈ। ਤੇਲੰਗਾਨਾ ਦੀ ਕਵਿਤਾ ਨੂੰ ਉਨ੍ਹਾਂ ਦਾ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ ਹੋਣ ਮਗਰੋਂ ਸੀ. ਬੀ. ਆਈ. ਅਤੇ ਈ. ਡੀ. ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਮਹੱਤਵਪੂਰਨ ਪੜਾਅ ਵਿਚ ਹੈ ਅਤੇ ਉਹ ਇਕ ਹਫ਼ਤੇ ਵਿਚ ਕਵਿਤਾ ਖਿਲਾਫ਼ ਦੋਸ਼ ਪੱਤਰ ਦਾਇਰ ਕਰ ਸਕਦੀ ਹੈ।
ਦੱਸ ਦੇਈਏ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਲੱਗਭਗ ਇਕ ਹਫ਼ਤੇ ਪਹਿਲਾਂ 15 ਮਾਰਚ ਨੂੰ ਹੈਦਰਾਬਾਦ ਤੋਂ ਈਡੀ ਨੇ ਕਵਿਤਾ ਨੂੰ ਗ੍ਰਿਫ਼ਤਾਰ ਕੀਤਾ। ਕੇਜਰੀਵਾਲ ਦੀ ਅੰਤਰਿਮ ਪਟੀਸ਼ਨ ’ਤੇ ਵੀ ਸੁਪਰੀਮ ਕੋਰਟ ਨੇ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ, ਸਗੋਂ ਸੁਣਵਾਈ ਪੂਰੀ ਕਰਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹਨ।

Related posts

ਲਾਰੈਂਸ ਗੈਂਗ ਖਿਲਾਫ਼ ਈਡੀ ਦਾ ਸ਼ਿਕੰਜਾ; ਹਰਿਆਣਾ ਅਤੇ ਰਾਜਸਥਾਨ ’ਚ 13 ਟਿਕਾਣਿਆਂ ਤੇ ਮਾਰੇ ਛਾਪੇ

Bunty

ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦੀ ਕੈਨੇਡਾ ਫੇਰੀ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਸੁਧਰਨਗੇ !

admin

ਅੰਡੇਮਾਨ ਤੇ ਨਿਕੋਬਾਰ ਦੇ ਨੇੜੇ ਪਹੁੰਚਿਆ ਚੱਕਰਵਾਤ ਤੂਫ਼ਾਨ ‘ਆਸਾਨੀ’ ; ਭਾਰੀ ਮੀਂਹ ਦਾ ਅਲਰਟ

Bunty