India

ਆਬਕਾਰੀ ਨੀਤੀ ਕੇਸ ਸੁਪਰੀਮ ਕੋਰਟ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਅਰਜ਼ੀ ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਸਿਸੋਦੀਆ ਦੀਆਂ ਪਟੀਸ਼ਨਾਂ ’ਤੇ ਸੀਬੀਆਈ ਅਤੇ ਈਡੀ ਤੋਂ ਜਵਾਬ ਮੰਗਿਆ ਅਤੇ ਮਾਮਲੇ ਦੀ ਸੁਣਵਾਈ 29 ਜੁਲਾਈ ’ਤੇ ਪਾ ਦਿੱਤੀ। ਬੈਂਚ ਵਿੱਚ ਜਸਟਿਸ ਸੰਜੇ ਕਰੋਲ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਵੀ ਸ਼ਾਮਲ ਹਨ। ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਸ਼ਰਾਬ ਨੀਤੀ ਕੇਸ ਵਿੱਚ ਕਥਿਤ ਭੂਮਿਕਾ ਲਈ ਗਿ੍ਰਫ਼ਤਾਰ ਕੀਤਾ ਸੀ। ਇਸ ਸੀਬੀਆਈ ਦੀ ਐਫਆਈਆਰ ਤੋਂ ਉੱਭਰੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ 9 ਮਾਰਚ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।

Related posts

ਭਾਜਪਾ ਦੀ ਡਬਲ ਇੰਜਣ ਸਰਕਾਰ ਵਿੱਚ ਮੰਦਰ ਢਾਹੁਣ ਲਈ ਪੁਲਿਸ ਤੇ ਬੁਲਡੋਜ਼ਰ ਕਿਸਨੇ ਭੇਜੇ: ਆਤਿਸ਼ੀ

admin

ਸੋਨੀਆ ਤੇ ਰਾਹੁਲ ਗਾਂਧੀ ਨੂੰ ED ਦੇ ਨੋਟਿਸ ਦਾ ਕਾਂਗਰਸ ਕਰੇਗੀ ਵਿਰੋਧ

Bunty

ਹਿਮਾਚਲ ਦੀਆਂ ਉੱਚੀਆਂ ਚੋਟੀਆਂ ਬਰਫ ਨਾਲ ਢਕੀਆਂ, ਸੜਕਾਂ ’ਤੇ ਤਿਲਕਣ ਵਧੀ

Bunty