India

ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ਤੇ ਆਦੇਸ਼ ਰੱਖਿਆ ਸੁਰੱਖਿਅਤ

New Delhi: AAP leader Manish Sisodia at a court for appearing in a money laundering case related to the Delhi excise policy, in New Delhi, Saturday, April 6, 2024. (PTI Photo)(PTI04_06_2024_000085B)

ਨਵੀਂ ਦਿੱਲੀ – ਆਬਕਾਰੀ ਨੀਤੀ ਘੁਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ’ਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅਦਾਲਤ ਤੋਂ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਸਿਸੋਦੀਆ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ 329 ਅਤੇ 54 ਵਲੋਂ ਦਰਜ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ’ਚ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸ਼ਨੀਵਾਰ ਨੂੰ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ।
329 ਅਤੇ 54 ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕੇਂਦਰੀ ਜਾਂਚ ਏਜੰਸੀਆਂ ਅਤੇ ਸਿਸੋਦੀਆ ਦੇ ਵਕੀਲ ਦੀਆਂ ਦਲੀਲਾਂ ਸੁਣਨ ਮਗਰੋਂ ਆਪਣਾ ਆਦੇਸ਼ 30 ਅਪ੍ਰੈਲ ਤੱਕ ਲਈ ਸੁਰੱਖਿਅਤ ਰੱਖ ਲਿਆ। ਦਰਅਸਲ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਵਾਸਤੇ ਦੋਹਾਂ ਮਾਮਲਿਆਂ ਵਿਚ ਅੰਤਰਿਮ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਹੈ। ਹਾਲਾਂਕਿ ਸਿਸੋਦੀਆ ਦੇ ਵਕੀਲ ਨੇ ਸ਼ਨੀਵਾਰ ਨੂੰ ਅਦਾਲਤ ਨੂੰ ਦੱਸਿਆ ਕਿ ਰੈਗੂਲਰ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਕੀਤੇ ਜਾਣ ਕਾਰਨ ਉਹ ਪਟੀਸ਼ਨ ਅਰਥਹੀਣ ਹੋ ਗਈ ਹੈ। ਸੀਬੀਆਈ ਅਤੇ ਈਡੀ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਨੂੰ ਸੋਧਣ ਵੇਲੇ ਬੇਨਿਯਮੀਆਂ ਕੀਤੀਆਂ ਗਈਆਂ ਸਨ।

Related posts

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin

ਭਾਰਤੀ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਦੋ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ

admin

Emirates Illuminates Skies with Diwali Celebrations Onboard and in Lounges

admin