India

ਆਮ ਵਿਅਕਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ ਮਾਨ: ਤਿਹਾੜ ਜੇਲ੍ਹ ਅਧਿਕਾਰੀ

ਨਵੀਂ ਦਿੱਲੀ – ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਵਿੱਚ ਬੰਦ ਆਪਣੇ ਦਿੱਲੀ ਦੇ ਹਮਰੁਤਬਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮੁਲਾਕਾਤ ਜੰਗਲਾ ਵਿੱਚ ਆਮ ਵਿਅਕਤੀ ਵਾਂਗ ਮਿਲ ਸਕਦੇ ਹਨ। ਇੱਕ ਦਿਨ ਪਹਿਲਾਂ ਸ੍ਰੀ ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮੰਗੀ ਸੀ। ਮੁਲਾਕਾਤ ਜੰਗਲਾ ਲੋਹੇ ਦਾ ਜਾਲ ਹੈ, ਜੋ ਜੇਲ੍ਹ ਅੰਦਰ ਕਮਰੇ ਵਿਚ ਕੈਦੀ ਨੂੰ ਮੁਲਾਕਾਤੀ ਤੋਂ ਵੱਖ ਕਰਦਾ ਹੈ। ਮੁਲਾਕਾਤੀ ਅਤੇ ਕੈਦੀ ਗਰਿੱਲ ਆਹਮੋ ਸਾਹਮਣੇ ਬੈਠ ਸਕਦੇ ਹਨ ਅਤੇ ਇੱਕ ਦੂਜੇ ਨਾਲ ਗੱਲ ਕਰ ਸਕਦੇ ਹਨ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin