India

ਆਰਜੀ ਕਰ ਮਾਮਲਾ: ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ 15ਵੇਂ ਦਿਨ ਵੀ ਜਾਰੀ

ਕੋਲਕਾਤਾ – ਜੂਨੀਅਰ ਡਾਕਟਰਾਂ ਵੱਲੋਂ ਆਰਜੀ ਕਰ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਖ਼ਿਲਾਫ਼ ਜਾਰੀ ਮਰਨ ਵਰਤ ਸ਼ਨਿੱਚਰਵਾਰ ਨੂੰ 15ਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਉੱਤਰੀ 24 ਪਰਗਨਾ ਜ਼ਿਲੇ ਦੇ ਪਾਣੀਹਾਟੀ ਵਿਖੇ ਪੀੜਤ ਡਾਕਟਰ ਦੇ ਘਰ ਤੋਂ ਜੂਨੀਅਰ ਡਾਕਟਰਾਂ ਵੱਲੋਂ ਮਰਨ ਵਰਤ ਦੇ ਧਰਨੇ ਦੇ ਸਥਾਨ ਐਸਪਲੇਨੇਡ ਤੱਕ ਇੱਕ ਮੈਗਾ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਪੱਛਮੀ ਬੰਗਾਲ ਜੂਨੀਅਰ ਡਾਕਟਰਜ਼ ਫੋਰਮ ਨੇ ਆਮ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਹਰ ਮੈਡੀਕਲ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 21 ਅਕਤੂਬਰ ਤੱਕ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਕੰਮ ਬੰਦ ਕਰਨ ਦਾ ਵਿਰੋਧ ਪ੍ਰਦਰਸ਼ਨ ਦੁਬਾਰਾ ਸ਼ੁਰੂ ਕੀਤਾ ਜਾਵੇਗਾ।

Related posts

ਬਾਲੀਵੁੱਡ ਦੀਆਂ ਸਭ ਤੋਂ ਅਮੀਰ ਔਰਤ ਕਲਾਕਾਰਾਂ ਵਿੱਚ ਕੌਣ-ਕੌਣ !

admin

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin