ਅੰਮ੍ਰਿਤਸਰ – ਵਰਤਮਾਨ ਸਮੇਂ ’ਚ ਸਮੂੰਹ ਵਿਸ਼ਵ ਨੂੰ ਬਹੁਤ ਸਾਰੀਆਂ ਤਬਦੀਲੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਉੱਤੇ ਅਜਿਹੀਆਂ ਤਬਦੀਲੀਆਂ ਦਾ ਪ੍ਰਭਾਵ ਸਭ ਤੋਂ ਪਹਿਲਾ ਪੈਦਾ ਹੈ। ਅਜਿਹੀ ਹੀ ਇਕ ਤਬਦੀਲੀ ਜੋ ਕਿ ਬਹੁਤ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ, ਉਹ ਹੈ ਆਰਟੀਫਿਸ਼ੀਅਲ ਇੰਟੈਲੀਜ਼ਸ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ‘ਆਰਟੀਫਿਸ਼ੀਅਲ ਇੰਟੈਲੀਜ਼ਸ: ਟਰਾਂਸਫੋਰਮਿੰਗ ਐਜੂਕੇਸ਼ਨ’ ਪੁਸਤਕ ਨੂੰ ਲੋਕ ਅਰਪਿਤ ਕਰਨ ਸਮੇਂ ਕੀਤਾ।
ਉਕਤ ਪੁਸਤਕ ਜੋ ਕਿ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਦੇ ਐਸੋਸੀਏਟ ਪ੍ਰੋ: ਡਾ. ਮਨਿੰਦਰ ਕੌਰ ਅਤੇ ਡਾ. ਦੀਪਿਕਾ ਕੋਹਲੀ ਦੁਆਰਾ ਸੰਪਾਦਿਤ ਹੈ, ਸਬੰਧੀ ਸ: ਛੀਨਾ ਨੇ ਡਾ. ਕੁਮਾਰ ਅਤੇ ਸਮੂੰਹ ਸਟਾਫ ਨੂੰ ਵਧਾਈ ਦਿੰਦਿਆਂ ਸੰਪਾਦਕੀ ਟੀਮ ਦੀ ਮਿਹਨਤ ਅਤੇ ਸ਼ਾਨਦਾਰ ਉਪਰਾਲੇ ਦੀ ਸ਼ਲਾਘਾ ਕੀਤੀ।
ੳਨ੍ਹਾਂ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜ਼ਸ ਜਿੱਥੇ ਸਿੱਖਿਆ ਦੇ ਖੇਤਰ ’ਚ ਕੁਸ਼ਲਤਾ ਅਤੇ ਉਪਯੋਗਤਾ ’ਚ ਵਾਧਾ ਕਰੇਗੀ, ਉੱਥੇ ਵਿਦਿਆਰਥੀਆਂ ਦੀ ਰਚਨਾਤਮਕਤਾ ਨੂੰ ਵੀ ਪ੍ਰਭਾਵਿਤ ਕਰੇਗੀ, ਜ਼ਰੂਰਤ ਹੈ ਕਿ ਵਿਦਿਆਰਥੀਆਂ ਨੂੰ ਸਹੀ ਉਪਯੋਗ ਬਾਰੇ ਸੇਧ ਪ੍ਰਦਾਨ ਕੀਤੀ ਜਾਵੇ।
ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਉਘੇ ਅਕਾਦਮਿਕ ਅਤੇ ਖੋਜਾਰਥੀਆਂ ਨੇ ਇਸ ਪੁਸਤਕ ’ਚ ਆਪਣੇ ਲੇਖਾ ਦਾ ਯੋਗਦਾਨ ਪਾਇਆ ਹੈ, ਜਿੰਨ੍ਹਾਂ ’ਚ ਆਰਟੀਫਿਸ਼ੀਅਲ ਇੰਟੈਲੀਜ਼ਸ ਦੇ ਵੱਖ-ਵੱਖ ਪਹਿਲੂਆਂ ਨੂੰ ਵਿਸਥਾਰਿਤ ਰੂਪ ’ਚ ਬਿਆਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਹੀ ਢੰਗ ਨਾਲ ਇਸ ਦਾ ਇਸਤੇਮਾਲ ਕੀਤਾ ਜਾਵੇ ਤਾਂ ਇਹ ਮਿਆਰੀ ਸਿੱਖਿਆ ਨੂੰ ਇਕ ਨਵਾਂ ਰੂਪ ਪ੍ਰਦਾਨ ਕਰੇਗੀ। ਇਸ ਮੌਕੇ ਸਮੂੰਹ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।