Punjab

ਆਰਵਬੀਰ ਸਿੰਘ ਨੇ ਹੈਵੀਅਸਟ ਡੈੱਡਲਿਫਟ ਮੁਕਾਬਲੇ ’ਚ ਸੋਨ ਤਗਮਾ ਹਾਸਲ ਕੀਤਾ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਜੇਤੂ ਵਿਦਿਆਰਥੀ ਅਤੇ ਸਟਾਫ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀ ਨੇ ਹੈਵੀਅਸਟ ਡੈੱਡਲਿਫਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈਵੀਅਸਟ ਡੈੱਡਲਿਫਟ ਮੁਕਾਬਲੇ ’ਚ ਵਿਦਿਆਰਥੀ ਆਰਵਬੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਹਿਆ ਹੈ।ਉਨ੍ਹਾਂ ਕਿਹਾ ਕਿ ਆਰਵਬੀਰ ਸਿੰਘ ਨੇ ਵਰਲਡ ਲਾਅ ਪਾਵਰ—ਲਿਫਟਿੰਗ ਫੈਡਰੇਸ਼ਨ ਦੁਆਰਾ ਆਯੋਜਿਤ ਏਸ਼ੀਅਨ ਚੈਂਪੀਅਨਸ਼ਿਪ ’ਚ ਵੀ ਗੋਲਡ ਮੈਡਲ ਆਪਣੇ ਨਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਆਰਵਬੀਰ ਸਿੰਘ ਨੇ ਦ੍ਰਿੜ੍ਹਤਾ, ਸਾਹਸ ਅਤੇ ਦਲੇਰੀ ਦਾ ਸਬੂਤ ਦਿੰਦਿਆਂ ਫਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ ਅਤੇ ਸੋਨੇ ਦੇ ਤਗ਼ਮੇ ’ਤੇ ਕਬਜ਼ਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇਣ ਦੇ ਨਾਲ—ਨਾਲ ਖੇਡ ਮੁਕਾਬਲਿਆਂ, ਕਿਰਿਆਤਮਕ ਕਿਰਿਆਵਾਂ ਆਦਿ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਕਿ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ।ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥੀ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

Related posts

ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿੱਲ ਕੇ ਕੀਤਾ 28 ਕਰੋੜ ਦਾ ਘਪਲਾ – ਧਾਲੀਵਾਲ

Bunty

ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਨੌਜ਼ਵਾਨਾ ਨੂੰ ਰੁਜ਼ਗਾਰ ਦੇਣ ਲਈ ਸਰਕਾਰੀ ਭਰਤੀ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Bunty

ਅਰਜੁਨ ਅਵਾਰਡੀ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ

Bunty