ਮੁੰਬਈ – ਬੰਬੇ ਹਾਈਕੋਰਟ ਬੁੱਧਵਾਰ ਨੂੰ ਮੁੰਬਈ ਕਰੂਜ਼ ਡਰੱਗ ਮਾਮਲੇ ਵਿਚ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਦੀ ਜ਼ਮਾਨਤ ਪਟੀਸ਼ਨ ‘ਤੇ ਫਿਰ ਸੁਣਵਾਈ ਕਰ ਰਹੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਬੰਬੇ ਹਾਈ ਕੋਰਟ ਵਿਚ ਦਿੱਤੇ ਗਏ ਆਪਣੇ ਹਲਫ਼ਨਾਮੇ ਵਿਚ ਆਰੀਅਨ ਖ਼ਾਨ ਦਾ ਸਬੰਧ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਦੱਸਦੇ ਹੋਏ ਉਨ੍ਹਾਂ ਦੀ ਜ਼ਮਾਨਤ ਦਾ ਵਿਰੋਧ ਕੀਤਾ ਹੈ।
ਐੱਨਸੀਬੀ ਨੇ ਦਲੀਲ ਦਿੱਤੀ ਕਿ ਆਰੀਅਨ ਨੂੰ ਜ਼ਮਾਨਤ ਦੇਣ ਨਾਲ ਮਾਮਲੇ ਦੀ ਜਾਂਚ ਪਟੜੀ ਤੋਂ ਉਤਰ ਸਕਦੀ ਹੈ। ਦੂਜੇ ਪਾਸੇ ਜ਼ਮਾਨਤ ‘ਤੇ ਬਹਿਸ ਕਰਦਿਆਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਆਰੀਅਨ ਅਜੇ ਜਵਾਨ ਹੈ। ਉਨ੍ਹਾਂ ਨੂੰ ਜੇਲ੍ਹ ਦੀ ਬਜਾਏ ਮੁੜ ਵਸੇਬਾ ਕੇਂਦਰ ਭੇਜਿਆ ਜਾਵੇ।