ਮੁੰਬਈ – ਫਿਲਮ ਸਟਾਰ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੂੰ ਡਰੱਗ ਮਾਮਲੇ ਵਿਚ ਬੰਬੇ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਬੰਬੇ ਹਾਈ ਕੋਰਟ ਦੇ ਨਵੇਂ ਨਿਰਦੇਸ਼ਾਂ ਦੇ ਅਨੁਸਾਰ, ਆਰੀਅਨ ਖਾਨ ਨੂੰ ਹੁਣ ਹਰ ਹਫ਼ਤੇ ਮੁੰਬਈ ਦਫਤਰ ਵਿਚ ਹਾਜ਼ਰ ਹੋਣ ਦੀ ਜ਼ਰੂਰਤ ਨਹੀਂ ਹੋਵੇਗੀ। ਦੱਸਣਯੋਗ ਹੈ ਕਿ ਕਰੂਜ਼ ਡਰੱਗਜ਼ ਮਾਮਲੇ ਦੀ ਜਾਂਚ ਹੁਣ ਦਿੱਲੀ ਕੋਲ ਹੈ। ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਜੇ ਆਰੀਅਨ ਤੋਂ ਪੁੱਛਗਿੱਛ ਤੇ ਜਾਂਚ ਦੀ ਜ਼ਰੂਰਤ ਹੋਈ ਤਾਂ ਉਸ ਨੂੰ 72 ਘੰਟੇ ਪਹਿਲਾਂ ਨੋਟਿਸ ਦੇ ਕੇ ਬੁਲਾਇਆ ਜਾ ਸਕਦਾ ਹੈ।ਦੱਸਣਯੋਗ ਹੈ ਕਿ 10 ਦਸੰਬਰ ਨੂੰ ਆਰੀਅਨ ਖਾਨ ਨੇ ਬੰਬੇ ਹਾਈ ਕੋਰਟ ਦਾ ਰੁਖ਼ ਕੀਤਾ ਸੀ ਤੇ ਕਰੂਜ਼ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿਚ ਜ਼ਮਾਨਤ ਦੀਆਂ ਸ਼ਰਤਾਂ ਵਿਚ ਸੋਧ ਕਰਨ ਦੀ ਅਪੀਲ ਕੀਤੀ ਸੀ। ਆਰੀਅਨ ਦੀ ਅਰਜ਼ੀ ‘ਚ ਇਸ ਸ਼ਰਤ ਤੋਂ ਛੋਟ ਮੰਗੀ ਗਈ ਹੈ ਕਿ ਉਸ ਨੂੰ ਹਰ ਸ਼ੁੱਕਰਵਾਰ ਨੂੰ ਦੇ ਦੱਖਣੀ ਮੁੰਬਈ ਦਫਤਰ ‘ਚ ਹਾਜ਼ਰ ਹੋਣਾ ਹੋਵੇਗਾ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਕਿਉਂਕਿ ਹੁਣ ਜਾਂਚ ਦਿੱਲੀ ਐਨਸੀਬੀ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪ ਦਿੱਤੀ ਗਈ ਹੈ, ਇਸ ਲਈ ਮੁੰਬਈ ਦਫ਼ਤਰ ਵਿੱਚ ਉਸ ਦੀ ਹਾਜ਼ਰੀ ਦੀ ਸ਼ਰਤ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ।