India

ਆਸ਼ੀਸ਼ ਮਿਸ਼ਰ ਦੀ ਜ਼ਮਾਨਤ ਵਿਰੁੱਧ ਅਰਜ਼ੀ ‘ਤੇ ਸੁਣਵਾਈ ਲਈ ਗਠਿਤ ਹੋਵੇਗਾ ਬੈਂਚ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਮੰਤਰੀ ਅਜੇ ਮਿਸ਼ਰ ਦੇ ਪੁੱਤਰ ਤੇ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰ ਨੂੰ ਇਲਾਹਬਾਦ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਇਕ ਬੈਂਚ ਗਠਿਤ ਕਰੇਗੀ। ਇਸ ਹਿੰਸਾ ’ਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਚੀਫ ਜਸਟਿਸ ਐੱਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਸਾਨਾਂ ਵੱਲੋਂ ਪੇਸ਼ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਉਸ ਦਲੀਲ ’ਤੇ ਗੌਰ ਕੀਤਾ ਕਿ ਮਾਮਲੇ ਦੇ ਮੁੱਖ ਗਵਾਹਾਂ ’ਚੋਂ ਇਕ ’ਤੇ ਹਮਲਾ ਕੀਤਾ ਗਿਆ ਸੀ। ਭੂਸ਼ਣ ਨੇ ਕਿਹਾ ਕਿ ਹਮਲਾ ਕਰਨ ਵਾਲਿਆਂ ਨੇ ਕਿਹਾ ਕਿ ਹੁਣ ਭਾਜਪਾ ਜਿੱਤ ਗਈ ਹੈ, ਉਹ ਉਸ ਨੂੰ ਦੇਖ ਲੈਣਗੇ। ਚੀਫ ਜਸਟਿਸ ਨੇ ਕਿਹਾ ਕਿ ਉਹ ਮਾਮਲੇ ਦੀ ਸੁਣਵਾਈ ਲਈ ਇਕ ਬੈਂਚ ਦਾ ਗਠਨ ਕਰਨਗੇ ਜਿਸ ਨੇ ਪਹਿਲਾਂ ਵੀ ਇਸ ਨਾਲ ਜੁੜੇ ਮਾਮਲੇ ’ਤੇ ਸੁਣਵਾਈ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪਟੀਸ਼ਨ ਨੂੰ ਬੁੱਧਵਾਰ ਲਈ ਸੂਚੀਬੱਧ ਕਰ ਦਿੱਤਾ। ਚੀਫ ਜਸਟਿਸ, ਜਸਟਿਸ ਸੂਰਿਆਕਾਂਤ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਪਹਿਲਾਂ ਇਸ ਘਟਨਾ ’ਚ ਮਾਰੇ ਗਏ ਲੋਕਾਂ ਨਾਲ ਸਬੰਧਿਤ ਇਕ ਮਾਮਲੇ ਦੀ ਸੁਣਵਾਈ ਕੀਤੀ ਸੀ ਤੇ ਜਾਂਚ ਦੀ ਨਿਗਰਾਨੀ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇਕ ਸਾਬਕਾ ਜੱਜ ਨੂੰ ਨਿਯੁਕਤ ਕੀਤਾ ਸੀ।

Related posts

ਡੀਪਫੇਕ ਤੇ ਭਾਰਤ ਸਰਕਾਰ ਦਾ ਸਖ਼ਤ ਐਕਸ਼ਨ, 24 ਨਵੰਬਰ ਨੂੰ ਆ ਸਕਦੈ ਨਵਾਂ ਕਾਨੂੰਨ

Bunty

ਮਸ਼ਹੂਰ ਭਾਰਤੀ ਸ਼ਾਹ ਹੁਣ ਵੱਟ੍ਹਸਐਪ ਦੀ ਵਾਗਡੋਰ ਸੰਭਾਲਣਗੇ

admin

ਫ਼ੌਜ ਮੁਖੀ ਨਰਵਾਣੇ ਬੋਲੇ – ਸਮਝੌਤਾ ਹੋਣ ਤਕ ਚੀਨ ਨਾਲ ਸਰਹੱਦੀ ਇਲਾਕਿਆਂ ‘ਚ ਜਾਰੀ ਰਹੇਗਾ ਵਿਵਾਦ

Bunty