Punjab

ਆਸਟਰੇਲੀਆ ਦੇ ਸਿਡਨੀ ਚ ਸੜਕ ਹਾਦਸੇ ਤੇ ਅੰਮ੍ਰਿਤਸਰ ਦੇ ਪਿੰਡ ਗੱਗੋ ਮਾਹਲ ਨੌਜਵਾਨ ਦੀ ਹੋਈ ਮੌਤ

ਅੰਮ੍ਰਿਤਸਰ  – ਆਸਟ੍ਰੇਲੀਆ ਦੇ ਸਿਡਨੀ ‘ਚ ਸੜਕ ਹਾਦਸੇ ਦੌਰਾਨ ਅੰਮ੍ਰਿਤਸਰ ਦੇ ਪਿੰਡ ਗੱਗੋਮਾਹਲ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅਵਰਿੰਦਰ ਸਿੰਘ ਅੱਠ ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਅਤੇ ਸਿਡਨੀ ‘ਚ ਟਰੱਕ ਡਰਾਈਵਰ ਸੀ। ਅਵਰਿੰਦਰ ਸਿੰਘ ਦੀ ਮੈਲਬਰਨ ਤੋਂ ਸਿਡਨੀ ਜਾਂਦਿਆਂ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਅਜਨਾਲਾ ਦੇ ਪਿੰਡ ਗੱਗੋਮਾਹਲ ਦਾ ਰਹਿਣ ਵਾਲਾ ਅਵਰਿੰਦਰ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤ ਸੀ।ਅਵਰਿੰਦਰ ਸਿੰਘ ਦੇ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਦੋ ਧਿਆਂ, ਪਤਨੀ ਅਤੇ ਮਾਪਿਆਂ ਨੂੰ ਛੱਡ ਕੇ ਚਲਾ ਗਿਆ। ਇਸ ਸੰਬੰਧੀ ਮ੍ਰਿਤਕ ਅਵਰਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਵਰਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬਰਨ ਚਲਾ ਗਿਆ ਸੀ।  ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬਰਨ ਵਾਪਸ ਚਲਾ ਗਿਆ। ਇਸ ਦੌਰਾਨ ਮ੍ਰਿਤਕ ਦੇ ਮਾਪਿਆਂ ਨੇ ਸਰਕਾਰ ਤੋਂ ਲਾਸ਼ ਨੂੰ ਭਾਰਤ ਲਿਆਉਣ ਵਿੱਚ ਮਦਦ ਦੀ ਅਪੀਲ ਕੀਤੀ ਹੈ।

Related posts

ਪੰਜਾਬ ਸਰਕਾਰ ਇੱਕ ਲੱਖ ਖੇਤੀ ਮੋਟਰਾਂ ਨੂੰ ਸੌਰ ਊਰਜਾ ’ਤੇ ਕਰੇਗੀ ਤਬਦੀਲ: ਅਮਨ ਅਰੋੜਾ

Bunty

ਬੰਦੀ ਸਿੰਘਾਂ ਦੀ ਰਿਹਾਈ ਲਈ ਦੂਜਾ ਅਰਦਾਸ ਸਮਾਗਮ 19 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ : ਬੀਬੀ ਬਲਵਿੰਦਰ ਕੌਰ।

Bunty

ਜ਼ਮੀਨ ਦੀ ਮਾਲਕੀ ‘ਚ ਰੈੱਡ ਐਂਟਰੀ ਤੇ ਲਾਇਸੈਂਸ ਨੂੰ ਰੱਦ ਕਰਨ ਵਾਲੇ ਹੁਕਮਾਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ : ਬੂਟਾ ਬੁਰਜਗਿੱਲ/ਜਗਮੋਹਨ ਪਟਿਆਲਾ

admin