ਕੈਨਬਰਾ – ਫੈਡਰਲ ਸਰਕਾਰ ਨੇ ਐਲਾਨ ਕੀਤਾ ਹੈ ਕਿ ਆਸਟ੍ਰੇਲੀਆ ਵਿਚ ਘੱਟੋ-ਘੱਟ 12 ਮਹੀਨਿਆਂ ਤੋਂ ਰਹਿ ਚੁੱਕੇ ਵਿਦੇਸ਼ੀ 2025 ਤੋਂ ਦੇਸ਼ ਦੀ ਹਥਿਆਰਬੰਦ ਸੈਨਾ ਵਿਚ ਸ਼ਾਮਲ ਹੋਣ ਦੇ ਯੋਗ ਹੋਣਗੇ। ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਰੱਖਿਆ ਮੰਤਰੀ ਤੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲੇਸ ਅਤੇ ਰੱਖਿਆ ਕਰਮਚਾਰੀ ਮੰਤਰੀ ਮੈਟ ਕੀਓਗ ਨੇ ਮੰਗਲਵਾਰ ਨੂੰ ਕੈਨਬਰਾ ਵਿੱਚ ਇਸ ਪਹਿਲਕਦਮੀ ਦੀ ਘੋਸ਼ਣਾ ਕਰਦੇ ਹੋਏ ਕਿਹਾ ਕਿ ਇਸ ਨਾਲ ਆਸਟ੍ਰੇਲੀਅਨ ਡਿਫੈਂਸ ਫੋਰਸ ਨੂੰ ਵਧਾਉਣ ਵਿੱਚ ਮਦਦ ਮਿਲੇਗੀ।ਵਿਸਤਿ੍ਰਤ ਯੋਗਤਾ ਮਾਪਦੰਡਾਂ ਦੇ ਤਹਿਤ ਨਿਊਜ਼ੀਲੈਂਡ ਦੇ ਉਹ ਲੋਕ ਜੋ ਆਸਟ੍ਰੇਲੀਆ ਦੇ ਸਥਾਈ ਨਿਵਾਸੀ ਹਨ ਅਤੇ ਘੱਟੋ-ਘੱਟ 12 ਮਹੀਨਿਆਂ ਤੋਂ ਦੇਸ਼ ਵਿੱਚ ਰਹਿ ਚੁੱਕੇ ਹਨ, 1 ਜੁਲਾਈ ਤੋਂ ਆਸਟ੍ਰੇਲੀਅਨ ਡਿਫੈਂਸ ਫੋਰਸ ਵਿੱਚ ਸ਼ਾਮਲ ਹੋ ਸਕਣਗੇ। 2025 ਤੋਂ ਸਮਾਨ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਹੋਰ ਬਾਕੀ ਸਾਰੇ ਦੇਸ਼ਾਂ ਦੇ ਨਾਗਰਿਕ ਵੀ ਆਸਟ੍ਰੇਲੀਅਨ ਡਿਫੈਂਸ ਫੋਰਸ ਵਿੱਚ ਸੇਵਾ ਕਰਨ ਦੇ ਯੋਗ ਬਣ ਜਾਣਗੇ। ਧਿਆਨ ਦੇਣ ਯੋਗ ਹੈ ਕਿ ਬਿਨੈਕਾਰਾਂ ਨੇ ਪਿਛਲੇ ਦੋ ਸਾਲਾਂ ਵਿੱਚ ਕਿਸੇ ਵਿਦੇਸ਼ੀ ਫੌਜ ਵਿੱਚ ਸੇਵਾ ਨਹੀਂ ਕੀਤੀ ਹੋਣੀ ਚਾਹੀਦੀ ਹੈ ਅਤੇ ਉਹ ਆਸਟ੍ਰੇਲੀਅਨ ਡਿਫੈਂਸ ਫੋਰਸ ਦਾਖਲਾ ਮਾਪਦੰਡਾਂ ਅਤੇ ਸੁਰੱਖਿਆ ਲੋੜਾਂ ਦੇ ਅਧੀਨ ਹੋਣਗੇ।ਕੀਓਗ ਨੇ ਮਾਰਲੇਸ ਦੇ ਨਾਲ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਯੋਗਤਾ ਵਧਾਉਣ ਨਾਲ ਆਸਟ੍ਰੇਲੀਅਨ ਡਿਫੈਂਸ ਫੋਰਸ ਭਰਤੀ ਦੀਆਂ ਕਮੀਆਂ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।