Articles Australia & New Zealand

ਆਸਟ੍ਰੇਲੀਅਨ ਨੇ ਵਿਦੇਸ਼ੀ ਵਿਦਿਆਰਥੀਆਂ ਪ੍ਰਤੀ ਲਿਆਂਦੀ ਨਰਮੀ !

ਹੁਣ ਆਸਟ੍ਰੇਲੀਆ ਵਿੱਚ 2026 ਤੋਂ ਜ਼ਿਆਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਜਾਵੇਗਾ।

ਆਸਟ੍ਰੇਲੀਅਨ ਸਰਕਾਰ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੀਆਂ ਦੋ ਸਾਲ ਦੀਆਂ ਕੋਸ਼ਿਸ਼ਾਂ ਮਗਰੋਂ ਆਪਣੇ ਫੈਸਲੇ ਵਿੱਚ ਨਰਮੀ ਲਿਆ ਰਹੀ ਹੈ। ਹੁਣ ਆਸਟ੍ਰੇਲੀਆ ਵਿਚ 2026 ਤੋਂ ਜ਼ਿਆਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਜਾਵੇਗਾ। ਆਸਟ੍ਰੇਲੀਅਨ ਸਰਕਾਰ ਦੇ ਇਸ ਤਾਜ਼ਾ ਫੈਸਲੇ ਤੋਂ ਬਾਅਦ ਹੁਣ ਵਧੇਰੇ ਗਿਣਤੀ ਵਿੱਚ ਵਿਦੇਸ਼ੀ ਵਿਦਿਆਰਥੀ ਇੱਥੇ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਕਰ ਸਕਣਗੇ।

ਆਸਟ੍ਰੇਲੀਆ ਨੇ ਐਲਾਨ ਕੀਤਾ ਹੈ ਕਿ 2026 ਤੋਂ ਹਰ ਸਾਲ 2.95 ਲੱਖ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਮਿਲੇਗਾ, ਜੋ ਕਿ 2025 ਵਿੱਚ ਨਿਰਧਾਰਤ ਸੀਮਾ ਤੋਂ 9 ਫੀਸਦੀ ਵੱਧ ਹੈ। ਆਸਟ੍ਰੇਲੀਅਨ ਸਰਕਾਰ ਨੇ ਇਸ ਤੋਂ ਪਹਿਲਾਂ ਤੱਕ ਸਾਲਾਨਾ ਸਿਰਫ 2.70 ਲੱਖ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਲਈ ਸੀਮਾ ਨਿਰਧਾਰਤ ਕੀਤੀ ਸੀ। ਸਰਕਾਰ ਦੇ ਇਸ ਫ਼ੈਸਲੇ ਤਹਿਤ ਵਿਦੇਸ਼ੀ ਵਿਦਿਆਰਥੀ ਦੀ ਗਿਣਤੀ 2025 ਵਿਚ ਤੈਅ ਕੀਤੀ ਗਈ ਸੀਮਾ ਤੋਂ 9 ਫ਼ੀਸਦ ਵੱਧ ਹੋਵੇਗੀ। ਹਾਲੇ ਤੱਕ ਸਿਰਫ਼ 2.70 ਲੱਖ ਵਿਦਿਆਰਥੀਆਂ ਦੀ ਸੀਮਾ ਤੈਅ ਕੀਤੀ ਗਈ ਹੈ, ਜਿਸ ਨੂੰ 2026 ਵਿਚ ਵਧਾ ਕੇ 2.95 ਲੱਖ ਕੀਤਾ ਜਾਵੇਗਾ। ਹਾਲਾਂਕਿ, ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲੇ ਤੋਂ ਰੋਕਣ ਜਾਂ ਦੂਰ ਰੱਖਣ ਦੀਆਂ ਕਈ ਹੋਰ ਪਰਵਾਸ ਸਬੰਧੀ ਨੀਤੀਆਂ ਕਾਰਣ 2026 ਵਿਚ ਨਵੇਂ ਵਿਦੇਸ਼ੀ ਵਿਦਿਆਰਥੀਆਂ ਦੀ ਅਸਲ ਗਿਣਤੀ ਅਜੇ ਵੀ 2.95 ਲੱਖ ਦੇ ਅੰਕੜੇ ਤੋਂ ਘੱਟ ਰਹਿ ਸਕਦੀ ਹੈ।

ਇਸ ਸਮੇਂ 2.70 ਲੱਖ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਦਾ ਟੀਚਾ ਹੈ ਜਿਸ ਵਿਚੋਂ 1 ਲੱਖ 76 ਹਜ਼ਾਰ ਵਿਦੇਸ਼ੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ 94 ਹਜ਼ਾਰ ਵਿਦਿਆਰਥੀਆਂ ਨੂੰ ਕਿੱਤਾਮੁਖੀ ਸਿੱਖਿਆ ਵਿੱਚ ਵੰਡਿਆ ਗਿਆ ਹੈ। ਸਿੱਖਿਆ ਦੇਣ ਵਾਲੀਆਂ ਸੰਸਥਾਵਾਂ ਨੂੰ ਘੱਟ ਤੋਂ ਘੱਟ 2025 ਲਈ ਅਲਾਟ ਸੀਟਾਂ ਅਗਲੇ ਸਾਲ 2026 ਵਿੱਚ ਮਿਲ ਜਾਣਗੀਆਂ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਆਸਟ੍ਰੇਲੀਆ ਅਤੇ ਭਾਰਤ ਸਾਫ਼ ਊਰਜਾ ਖੇਤਰ ਵਿੱਚ ਸਹਿਯੋਗ ਹੋਰ ਵਧਾਉਣਗੇ

admin

Shepparton Paramedic Shares Sikh Spirit of Service This Diwali

admin