ਭਾਰਤ ਅਤੇ ਆਸਟ੍ਰੇਲੀਆ ਨੇ ਸਾਫ਼ ਊਰਜਾ ਖੇਤਰ ਵਿੱਚ ਸਹਿਯੋਗ ਵਧਾਉਣ ਦਾ ਫੈਸਲਾ ਕੀਤਾ ਹੈ। ਦੋਵੇਂ ਦੇਸ਼ ਇੱਕ ਦੂਜੇ ਦੇ ਸਭ ਤੋਂ ਵਧੀਆ ਅਭਿਆਸਾਂ ਨੂੰ ਅਪਣਾ ਕੇ ਨਿਰਮਾਣ ਅਤੇ ਤਕਨਾਲੋਜੀ ਸਾਂਝਾਕਰਨ ਨੂੰ ਵੀ ਉਤਸ਼ਾਹਿਤ ਕਰਨਗੇ।
ਆਸਟ੍ਰੇਲੀਆ ਦੇ ਜਲਵਾਯੂ ਪਰਿਵਰਤਨ ਅਤੇ ਊਰਜਾ ਮੰਤਰੀ ਕ੍ਰਿਸ ਬੋਵੇਨ ਦੀ ਅਗਵਾਈ ਦੇ ਵਿੱਚ ਇੱਕ ਵਫ਼ਦ ਦੇ ਵਲੋਂ ਨਵੀਂ ਦਿੱਲੀ ਵਿੱਚ ਭਾਰਤ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਗਈ ਹੈ। ਆਸਟ੍ਰੇਲੀਆ ਦੇ ਜਲਵਾਯੂ ਪਰਿਵਰਤਨ ਅਤੇ ਊਰਜਾ ਮੰਤਰੀ ਕ੍ਰਿਸ ਬੋਵੇਨ ਅਤੇ ਭਾਰਤ ਦੇ ਕੇਂਦਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਪ੍ਰਹਿਲਾਦ ਜੋਸ਼ੀ ਵਿਚਕਾਰ ਭਾਰਤ ਦੀ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਸ਼ਾਨਦਾਰ ਮੁਲਾਕਾਤ ਦਾ ਵਿਸ਼ਾ ਸਾਫ਼ ਊਰਜਾ ਵਿੱਚ ਸਹਿਯੋਗ ਵਧਾਉਣ ‘ਤੇ ਕੇਂਦ੍ਰਿਤ ਰਿਹਾ। ਆਸਟ੍ਰੇਲੀਆ ਦੇ ਜਲਵਾਯੂ ਪਰਿਵਰਤਨ ਅਤੇ ਊਰਜਾ ਮੰਤਰੀ ਕ੍ਰਿਸ ਬੋਵੇਨ ਨੇ ਮੁਲਾਕਾਤ ਦੌਰਾਨ ਸੁਝਾਅ ਦਿੱਤਾ ਕਿ ਭਾਰਤ ਨੂੰ ਊਰਜਾ ਤਬਦੀਲੀ ਵਿੱਚ ਆਸਟ੍ਰੇਲੀਆ ਨੂੰ ਆਪਣਾ ਸਭ ਤੋਂ ਵਧੀਆ ਦੋਸਤ ਮੰਨਣਾ ਚਾਹੀਦਾ ਹੈ। ਇਸ ਸਬੰਧੀ ਭਾਰਤ ਦੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਉਹ ਇਸ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਨ ਅਤੇ ਅਸੀਂ ਇੱਕ ਦੂਜੇ ਦੇ ਸਭ ਤੋਂ ਵਧੀਆ ਅਭਿਆਸਾਂ ਨੂੰ ਅਪਣਾ ਕੇ ਨਿਰਮਾਣ ਅਤੇ ਤਕਨਾਲੋਜੀ ਸਾਂਝਾਕਰਨ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੇ ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ “ਭਾਰਤ-ਆਸਟ੍ਰੇਲੀਆ ਗ੍ਰੀਨ ਹਾਈਡ੍ਰੋਜਨ ਟਾਸਕਫੋਰਸ” ਰਿਪੋਰਟ ਵੀ ਲਾਂਚ ਕੀਤੀ ਹੈ ਜੋ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਲਈ ਇੱਕ ਠੋਸ ਨੀਂਹ ਅਤੇ ਸਪੱਸ਼ਟ ਦਿਸ਼ਾ ਰੱਖਦੀ ਹੈ। ਭਾਰਤ ਦੇ ਕੇਂਦਰੀ ਮੰਤਰੀ ਜੋਸ਼ੀ ਨੇ ਕਿਹਾ ਕਿ, “ਅਸੀਂ ਇੱਕ ਟਿਕਾਊ ਊਰਜਾ ਭਵਿੱਖ ਨੂੰ ਆਕਾਰ ਦੇਣ ਲਈ ਇੱਕ ਮਜ਼ਬੂਤ ਸਾਂਝੇਦਾਰੀ ਵੱਲ ਵਧ ਰਹੇ ਹਾਂ।”
ਇਸ ਤੋਂ ਪਹਿਲਾਂ ਨਵੀਂ ਦਿੱਲੀ ਵਿੱਚ ਇੱਕ ਭਾਸ਼ਣ ਵਿੱਚ ਆਸਟ੍ਰੇਲੀਆ ਦੇ ਜਲਵਾਯੂ ਪਰਿਵਰਤਨ ਅਤੇ ਊਰਜਾ ਮੰਤਰੀ ਕ੍ਰਿਸ ਬੋਵੇਨ ਨੇ ਭਾਰਤ ਨੂੰ ਡਿਜੀਟਲ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਨੇਤਾ ਦੱਸਦਿਆਂ ਬੋਵੇਨ ਨੇ ਕਿਹਾ ਕਿ, “ਸਾਡੇ ਕੋਲ ਬਹੁਤ ਜ਼ਿਆਦਾ ਪੂਰਕ ਤਾਕਤਾਂ ਹਨ। ਆਸਟ੍ਰੇਲੀਆ ਕੋਲ ਸਾਫ਼ ਊਰਜਾ ਨਵੀਨਤਾ, ਖੋਜ ਅਤੇ ਵਿਕਾਸ ਅਤੇ ਸਿੱਖਿਆ ਵਿੱਚ ਡੂੰਘੀ ਮੁਹਾਰਤ ਹੈ। ਭਾਰਤ ਇੱਕ ਵਿਸ਼ਵ ਨੇਤਾ ਅਤੇ ਡਿਜੀਟਲ ਅਤੇ ਤਕਨਾਲੋਜੀ ਵਿੱਚ ਇੱਕ ਮਹਾਂਸ਼ਕਤੀ ਹੈ। ਆਸਟ੍ਰੇਲੀਆ ਭਾਰਤ ਦੀਆਂ ਤਕਨੀਕੀ ਪ੍ਰਾਪਤੀਆਂ ਦਾ ਸਤਿਕਾਰ ਕਰਦਾ ਹੈ ਅਤੇ ਭਾਰਤ ਨੂੰ ਕਈ ਤਰੀਕਿਆਂ ਨਾਲ ਦੁਨੀਆਂ ਦੀ ਅਗਵਾਈ ਕਰਦੇ ਦੇਖਿਆ ਹੈ। ਜਦੋਂ ਹੁਨਰ ਦੀ ਗੱਲ ਆਉਂਦੀ ਹੈ ਤਾਂ ਸਾਡੇ ਦੋਵਾਂ ਦੇਸ਼ਾਂ ਵਿੱਚ ਭਰਪੂਰ ਪ੍ਰਤਿਭਾ ਹੈ ਅਤੇ ਸਾਨੂੰ ਹੋਰ ਨਵਿਆਉਣਯੋਗ ਸੰਭਾਵਨਾਵਾਂ ਨੂੰ ਖੋਲ੍ਹਣ ਦੀ ਲੋੜ ਹੈ।”