ਆਸਟ੍ਰੇਲੀਆ-ਇੰਡੀਆ ਵਿਆਪਕ ਰਣਨੀਤਕ ਭਾਈਵਾਲੀ ਦੇ ਪੰਜ ਸਾਲ ਪੂਰੇ ਹੋਣ ‘ਤੇ ਦੋਵਾਂ ਦੇਸ਼ਾਂ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਤਿੰਨ ਮਹੱਤਵਪੂਰਨ ਸਮਝੌਤਿਆਂ ‘ਤੇ ਦਸਤਖਤ ਕੀਤੇ ਹਨ। ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਆਸਟ੍ਰੇਲੀਆ ਦੇ ਉਪ-ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਇੱਕ ਦੁਵੱਲੀ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਆਸਟ੍ਰੇਲੀਆ-ਇੰਡੀਆ ਵਿਆਪਕ ਰਣਨੀਤਕ ਭਾਈਵਾਲੀ ਦੇ ਪੰਜ ਸਾਲ ਪੂਰੇ ਹੋਣ ਦਾ ਜ਼ਿਕਰ ਕੀਤਾ ਗਿਆ ਅਤੇ ਦੋਵਾਂ ਦੇਸ਼ਾਂ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਸ ਮੀਟਿੰਗ ਦੌਰਾਨ ਤਿੰਨ ਮਹੱਤਵਪੂਰਨ ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ: ਇੱਕ ਜਾਣਕਾਰੀ ਸਾਂਝਾ ਕਰਨ ਦਾ ਸਮਝੌਤਾ, ਪਣਡੁੱਬੀ ਖੋਜ ਅਤੇ ਬਚਾਅ ਸਹਿਯੋਗ ‘ਤੇ ਇੱਕ ਸਮਝੌਤਾ ਅਤੇ ਇੱਕ ਸੰਯੁਕਤ ਸਟਾਫ ਗੱਲਬਾਤ ਦੀ ਸਥਾਪਨਾ ਲਈ ਇੱਕ ਸੰਦਰਭ ਦੀਆਂ ਸ਼ਰਤਾਂ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਸਵਾਗਤ ਕੀਤਾ। ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਈ 2025 ਵਿੱਚ ਉਨ੍ਹਾਂ ਦੀ ਚੋਣ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਭਾਰਤ ਦੀ ਤੇਜ਼ ਆਰਥਿਕ ਤਰੱਕੀ, ਖਾਸ ਕਰਕੇ ਰੱਖਿਆ, ਸਾਈਬਰ ਸੁਰੱਖਿਆ ਅਤੇ ਸੂਚਨਾ ਤਕਨਾਲੋਜੀ ਦੇ ਖੇਤਰਾਂ ਵਿੱਚ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਭਾਰਤ ਦੇ ਗਰੀਬੀ ਹਟਾਉਣ ਦੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਮਜ਼ਬੂਤ ਹੋਵੇਗਾ। ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਆਪਸੀ ਵਿਸ਼ਵਾਸ ਅਤੇ ਸਹਿਯੋਗ ਦੀ ਡੂੰਘਾਈ ਨੂੰ ਉਜਾਗਰ ਕੀਤਾ ਗਿਆ ਜੋ ਭਾਰਤ-ਆਸਟ੍ਰੇਲੀਆ ਰੱਖਿਆ ਸਾਂਝੇਦਾਰੀ ਨੂੰ ਪਰਿਭਾਸ਼ਿਤ ਕਰਦਾ ਹੈ।
ਇਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਸਹਾਇਕ ਰੱਖਿਆ ਮੰਤਰੀ ਪੀਟਰ ਖਲੀਲ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਸਵਾਗਤ ਕੀਤਾ ਅਤੇ ਰਸਮੀ ਗਾਰਡ ਆਫ਼ ਆਨਰ ਦਿੱਤਾ। ਆਪਣੀ ਫੇਰੀ ਦੌਰਾਨ ਰਾਜਨਾਥ ਸਿੰਘ ਨੇ ਇੱਕ ਲਾਈਵ ਏਅਰ-ਟੂ-ਏਅਰ ਰੀਫਿਊਲੰਿਗ ਪ੍ਰਦਰਸ਼ਨ ਦੇਖਿਆ ਜਿਸ ਵਿੱਚ ਇੱਕ ਖਛ-30ੳ ਮਲਟੀਰੋਲ ਟ੍ਰਾਂਸਪੋਰਟ ਐਂਡ ਟੈਂਕਰ ਏਅਰਕ੍ਰਾਫਟ (ੰ੍ਰਠਠ) ਇੱਕ ਾਂ-35 ਜਹਾਜ਼ ਨੂੰ ਰਿਫਿਊਲੰਿਗ ਕਰ ਰਿਹਾ ਸੀ। ਇਸ ਪ੍ਰਦਰਸ਼ਨ ਨੇ ਪਿਛਲੇ ਸਾਲ ਹਸਤਾਖਰ ਕੀਤੇ ਗਏ ਏਅਰ-ਟੂ-ਏਅਰ ਰਿਫਿਊਲੰਿਗ ਸਮਝੌਤੇ ਦੇ ਤਹਿਤ ਵਧ ਰਹੀ ਸੰਚਾਲਨ ਸਮਰੱਥਾ ਦੀ ਉਦਾਹਰਣ ਦਿੱਤੀ ਹੈ।
ਇਸ ਮੀਟਿੰਗ ਦੌਰਾਨ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਡੂੰਘੇ ਸੱਭਿਆਚਾਰਕ ਸਬੰਧ ਅਤੇ ਸਾਂਝੇ ਲੋਕਤੰਤਰੀ ਮੁੱਲ ਸਬੰਧਾਂ ਦੀ ਨੀਂਹ ਹਨ। ਉਨ੍ਹਾਂ ਕਿਹਾ ਕਿ ਭਾਰਤ-ਆਸਟ੍ਰੇਲੀਆ ਸਬੰਧਾਂ ਦੇ ਮਾਰਗ ਦੇ ਅਨੁਸਾਰ ਰੱਖਿਆ ਸਹਿਯੋਗ ਤੇਜ਼ੀ ਨਾਲ ਫੈਲ ਰਿਹਾ ਹੈ। ਅੱਤਵਾਦ ‘ਤੇ ਭਾਰਤ ਦੀ ਸਖ਼ਤ ਨੀਤੀ ਨੂੰ ਦੁਹਰਾਉਂਦੇ ਹੋਏ, ਰਾਜਨਾਥ ਸਿੰਘ ਨੇ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ, ਅੱਤਵਾਦ ਅਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ ਅਤੇ ਪਾਣੀ ਅਤੇ ਖੂਨ ਇਕੱਠੇ ਨਹੀਂ ਵਹਿ ਸਕਦੇ। ਉਨ੍ਹਾਂ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਾਰੇ ਦੇਸ਼ਾਂ ਨੂੰ ਅੱਤਵਾਦ ਦੇ ਸਾਰੇ ਰੂਪਾਂ ਵਿਰੁੱਧ ਇੱਕਜੁੱਟ ਕਾਰਵਾਈ ਕਰਨੀ ਚਾਹੀਦੀ ਹੈ।