Australia & New Zealand

ਆਸਟ੍ਰੇਲੀਆ ’ਚ ਸਮਾਂ ਤਬਦੀਲੀ ਅੱਜ ਤੋਂ

ਮੈਲਬੌਰਨ – ਡੇਅ ਲਾਈਟ ਸੇਵਿੰਗ’ ਨਿਯਮ ਅਧੀਨ ਅੱਜ 7 ਅਪ੍ਰੈਲ ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ। ਇਹ ਤਬਦੀਲੀ ਵਿਕਟੋਰੀਆ,ਨਿਊ ਸਾਊਥ ਵੇਲਜ਼,ਤਸਮਾਨੀਆ,ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿੱਚ ਹੀ ਲਾਗੂ ਹੋਵੇਗੀ, ਜਦਕਿ ਕੁਈਂਜ਼ਲੈਂਡ,ਪੱਛਮੀ ਆਸਟ੍ਰੇਲੀਆ ਅਤੇ ਨਾਰਦਨ ਟੈਰੀਟਰੀ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।’ਡੇਅ ਲਾਈਟ ਸੇਵਿੰਗ’ ਅਧੀਨ ਇਹ ਤਬਦੀਲੀ ਸਾਲ ਵਿੱਚ 2 ਵਾਰ ਸੂਰਜ ਦੇ ਚੜਨ ਅਤੇ ਛਿਪਣ ਅਨੁਸਾਰ ਕੀਤੀ ਜਾਂਦੀ ਹੈ। 7 ਅਪ੍ਰੈਲ ਤੋਂ ਆਸਟ੍ਰੇਲੀਆਈ ਘੜੀਆਂ ਸਵੇਰੇ 3 ਵਜੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ ਅਤੇ ਗਰਮ ਰੁੱਤ ਦੀ ਸ਼ੁਰੂਆਤ ‘ਤੇ ਦੁਬਾਰਾ 6 ਅਕਤੂਬਰ 2024 ਨੂੰ ਇੱਕ ਘੰਟਾ ਅੱਗੇ ਹੋ ਜਾਣਗੀਆਂ। ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਤ ਰੂਪ ਵਿੱਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿੱਚ ਲਾਹੇਵੰਦ ਸਿੱਧ ਹੁੰਦਾ ਹੈ। ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ 4 ਘੰਟੇ ਦਾ ਫਰਕ ਹੋਵੇਗਾ। ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿੱਚ ਇਸ ਸਮੇਂ ਸਰਦ ਰੁੱਤ ਦਾ ਆਗਾਜ਼ ਹੋ ਰਿਹਾ ਹੈ।

Related posts

ਲਾਜ਼ਮੀ ਹੈ 2026 ਦੀ ਜਨਗਣਨਾ ਜਾਂ ਮਰਦਮਸ਼ੁਮਾਰੀ ਵਿੱਚ ਹਿੱਸਾ ਲੈਣਾ !

admin

ਮੈਲਬੌਰਨ ਦੇ ਭਾਰਤੀ ਫਿਲਮ ਫੈਸਟੀਵਲ ਨੂੰ ਵਿਕਟੋਰੀਆ ਸਰਕਾਰ ਦਾ ਸਮਰਥਨ

admin

ਭਾਰਤੀ ਵਿਅਕਤੀ ਨੂੰ ਪਰਥ ਹਵਾਈ ਅੱਡੇ ਦੇ ਕਰਮਚਾਰੀ ਉਪਰ ਹਮਲੇ ਦੇ ਦੋਸ਼ ‘ਚ ਜੇਲ੍ਹ ਦੀ ਸਜ਼ਾ !

admin