Australia & New Zealand

ਆਸਟ੍ਰੇਲੀਆ-ਨਿਊਜ਼ੀਲੈਂਡ ਵਲੋਂ ਚੀਨ ਦੇ ਸੋਲੋਮਨ ਨਾਲ ਨਵੇਂ ਸੁਰੱਖਿਆ ਸਮਝੌਤੇ ‘ਤੇ ਚਿੰਤਾ

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਜੈਸਿੰਡਾ ਆਰਡਰਨ ਨਾਲ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਦੇ ਵਿੱਚ ਹੋਈ ਅਤੇ ਮੁਲਾਕਾਤ ਤੋਂ ਬਾਅਦ ਐਂਥਨੀ ਐਲਬਨੀਜ਼ ਨੇ ਕਿਹਾ ਕਿ ਦੋਵੇਂ ਦੇਸ਼ ਪ੍ਰਸ਼ਾਂਤ ਟਾਪੂਆਂ ਪ੍ਰਤੀ ਆਪਣੀਆਂ ਨੀਤੀਆਂ ਦੇ ਨਾਲ ਮਿਲ ਕੇ ਚੱਲ ਰਹੇ ਹਨ, ਜਿੱਥੇ ਚੀਨ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ।

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਆਰਡਰਨ ਨੇ ਲਗਭਗ ਇੱਕ ਦਹਾਕੇ ਬਾਅਦ ਐਲਬਨੀਜ਼ ਦੀ ਲੇਬਰ ਪਾਰਟੀ ਦੇ ਸੱਤਾ ਵਿੱਚ ਆਉਣ ਨੂੰ ਦੁਵੱਲੇ ਸਬੰਧਾਂ ਲਈ ਚੰਗਾ ਦੱਸਿਆ। ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਅਮਰੀਕਾ ਨੇ ਸੋਲੋਮਨ ਟਾਪੂ ਦੇ ਨਾਲ ਬੀਜਿੰਗ ਦੇ ਨਵੇਂ ਸੁਰੱਖਿਆ ਸਮਝੌਤੇ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਉੱਥੇ ਚੀਨੀ ਫ਼ੌਜੀ ਬੇਸ ਦੀ ਸਥਾਪਨਾ ਹੋ ਸਕਦੀ ਹੈ। ਹਾਲਾਂਕਿ, ਸੋਲੋਮਨ ਟਾਪੂ ਅਤੇ ਚੀਨ ਦੋਵਾਂ ਨੇ ਇਸ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਇਹ ਪੁੱਛੇ ਜਾਣ ‘ਤੇ ਕੀ ਆਸਟ੍ਰੇਲੀਆ ਪ੍ਰਸ਼ਾਂਤ ਮਹਾਸਾਗਰ ਵਿਚ ਚੀਨ ਦੀ ਬੜਤ ਨੂੰ ਰੋਕਣ ਲਈ ਨਿਊਜ਼ੀਲੈਂਡ ਨੂੰ ਹੋਰ ਕੁਝ ਕਰਨ ਲਈ ਕਹਿ ਸਕਦਾ ਹੈ, ਐਲਬਨੀ ਨੇ ਕਿਹਾ ਕਿ ਅਸੀਂ ਪ੍ਰਸ਼ਾਂਤ ਮਹਾਸਾਗਰ ਖੇਤਰ ਵਿਚ ਇਕ ਕਦਮ ‘ਤੇ ਚੱਲ ਰਹੇ ਹਾਂ। ਮੈਂ ਪ੍ਰਧਾਨ ਮੰਤਰੀ ਆਰਡਰਨ ਅਤੇ ਸਾਡੇ ਜਮਹੂਰੀ ਗੁਆਂਢੀਆਂ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਾਂ।

ਵਰਨਣਯੋਗ ਹੈ ਕਿ ਐਂਥਨੀ ਅਲਬਾਨੀਜ਼ ਦੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਆਸਟ੍ਰੇਲੀਆ ਦਾ ਦੌਰਾ ਕਰਨ ਵਾਲੀ ਪਹਿਲੀ ਵਿਦੇਸ਼ੀ ਨੇਤਾ ਹੈ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਨੇੜਲੇ-ਗੁਆਂਢੀ ਦੇਸ਼ਾਂ ਆਸਟ੍ਰੇਲੀਆ-ਨਿਊਜ਼ੀਲੈਂਡ ਵਿਚਕਾਰ ਦੁਵੱਲੇ ਸਬੰਧਾਂ ਦਾ ਇਕ “ਪਰਿਵਾਰ ਵਾਂਗ” ਵਰਣਨ ਕੀਤਾ ਹੈ। ਆਰਡਰਨ ਨੇ ਕਿਹਾ ਹੈ ਕਿ ਇਹ ਉਚਿਤ ਸਮਾਂ ਹੈ ਕਿ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵਜੋਂ, ਮੈਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਲਬਨੀਜ਼ ਦੇ ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਨਾਲ ਮੁਲਾਕਾਤ ਕਰਨ ਵਾਲੀ ਪਹਿਲੀ ਵਿਦੇਸ਼ੀ ਸਰਕਾਰ ਦੀ ਮੁਖੀ ਹਾਂ। ਜੈਸਿੰਡਾ ਆਰਡਰਨ ਨਿਊਜ਼ੀਲੈਂਡ ਲੇਬਰ ਪਾਰਟੀ ਦੀ ਅਗਵਾਈ ਕਰਦੀ ਹੈ, ਜੋ ਕਿ ਲਗਭਗ ਇੱਕ ਦਹਾਕੇ ਤੱਕ ਸ਼ਾਸਨ ਕਰਨ ਵਾਲੇ ਆਸਟ੍ਰੇਲੀਆ ਦੇ ਰੂੜੀਵਾਦੀ ਗੱਠਜੋੜ ਦੇ ਮੁਕਾਬਲੇ ਐਲਬਨੀਜ਼ ਦੀ ਖੱਬੇ-ਪੱਖੀ ਆਸਟ੍ਰੇਲੀਅਨ ਲੇਬਰ ਪਾਰਟੀ ਨਾਲ ਵਧੇਰੇ ਨੇੜਿਓਂ ਜੁੜੀ ਹੋਈ ਹੈ। ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਥਨੀ ਐਲਬਾਨੀਜ਼ ਅਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੇ ਵਿਚਕਾਰ ਹੋਈ ਇਹ ਪਹਿਲੀ ਮੁਲਾਕਾਤ ਬਹੁਤ ਹੀ ਮਹੱਤਵਪੂਰਨ ਹੈ।

Related posts

ਆਸਟ੍ਰੇਲੀਆ ਅਤੇ ਭਾਰਤ ਸਾਫ਼ ਊਰਜਾ ਖੇਤਰ ਵਿੱਚ ਸਹਿਯੋਗ ਹੋਰ ਵਧਾਉਣਗੇ

admin

Shepparton Paramedic Shares Sikh Spirit of Service This Diwali

admin

Specialist Fees Soar: From $650 to $5,650 for Common Procedures

admin