PunjabSport

ਆਸਮੀਨ ਕੌਰ ਨੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਮੈਡਲ ਜਿੱਤਿਆ

ਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਜੇਤੂ ਵਿਦਿਆਰਥਣ ਆਸਮੀਨ ਕੌਰ ਤੇ ਹੋਰ ਸਟਾਫ਼ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਮੁੱਕੇਬਾਜ ਖਿਡਾਰਣ ਨੇ 69 ਕਿਲੋਗ੍ਰਾਮ ’ਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਗਵਰਨਿੰਗ ਕੌਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ, ਖੇਡ ਮੁੱਖੀ ਸੋਨੀ ਅਤੇ ਜੇਤੂ ਵਿਦਿਆਰਥਣ ਆਸਮੀਨ ਕੌਰ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਆਧੁਨਿਕ ਤਕਨੀਕ ਨਾਲ ਜੋੜਣ ਅਤੇ ਹੋਰਨਾਂ ਸੁਵਿਧਾਵਾਂ ਸਬੰਧੀ ਕੌਂਸਲ ਦੁਆਰਾ ਉਲੀਕੇ ਜਾ ਰਹੇ ਪ੍ਰੋਜੈਕਟਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ ਕਿ ਭਵਿੱਖ ’ਚ ਵੀ ਸਕੂਲ ਇਵੇਂ ਹੀ ਖੇਡ ਪ੍ਰਾਪਤੀਆਂ ਕਰਕੇ ਨਾਮ ਰੌਸ਼ਨ ਕਰਦਾ ਰਹੇ।

ਇਸ ਮੌਕੇ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਬਾਕਸਿੰਗ ਟੀਮ ਨੂੰ ਵਧਾਈ ਦਿੰਦਿਆ ਕਿਹਾ ਕਿ ਖਿਡਾਰਣ ਆਸਮੀਨ ਕੌਰ ਨੇ 69 ਕਿਲੋਗ੍ਰਾਮ ’ਚ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲਾ ਸਕੂਲ ਨੈਸ਼ਨਲ ਅੰਡਰ-19 ਸਾਲ ਲੜਕੀਆ ਜੋ ਕਿ ਬੰਗਲੌਰ ਵਿਖੇ ਹੋਈਆਂ, ’ਚ ਆਸਮੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਖਾਲਸਾ ਕਾਲਜ ਬਾਕਸਿੰਗ ਸੈਂਟਰ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਸ: ਛੀਨਾ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਸਬੰਧੀ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦਿਆਂ ਖੇਡ ਮੁੱਖੀ ਸੋਨੀ ਅਤੇ ਬਾਕਸਿੰਗ ਟੀਮ ਨੂੰ ਵਧਾਈ ਦਿੱਤੀ ਅਤੇ ਆਸਮੀਨ ਕੌਰ ਨੂੰ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਸਮੀਨ ਕੌਰ ਪਿੰਡ ਚੌਹਾਨ ਤੋਂ ਰੋਜਾਨਾ ਸਵੇਰੇ-ਸ਼ਾਮ 120 ਕਿਲੋਮੀਟਰ ਤਹਿ ਕਰਕੇ ਬਾਕਸਿੰਗ ਕੋਚ ਸ: ਬਲਜਿੰਦਰ ਸਿੰਘ ਪੰਜਾਬ ਪੁਲਿਸ ਤੋਂ ਕੋਚਿੰਗ ਲੈਣ ਲਈ ਖਾਲਸਾ ਕਾਲਜ ਬਾਕਸਿੰਗ ਸੈਂਟਰ ਵਿਖੇ ਪਹੁੰਚਦੀ ਹੈ।

Related posts

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ

admin

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

admin

ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ ਓਮਾਨ ਨੂੰ ਹਰਾ ਕੇ ਆਖਰੀ ਮੈਚ ਜਿੱਤਿਆ

admin