Punjab

ਇਕਬਾਲ ਸਿੰਘ ਝੂੰਦਾਂ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ – ਸ ਵਡਾਲਾ

ਗੁਰਪ੍ਰਤਾਪ ਸਿੰਘ ਵਡਾਲਾ, ਸਕੱਤਰ ਜਨਰਲ, ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ।

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ ਇਕਬਾਲ ਸਿੰਘ ਝੂੰਦਾਂ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ ਕਰ ਦਿੱਤਾ ਗਿਆ ਹੈ।

ਸ ਵਡਾਲਾ ਨੇ ਦੱਸਿਆ ਕਿ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਜਾਂਦਿਆਂ ਪਹਿਲਾਂ ਵੀ ਸ ਝੂੰਦਾਂ ਨੇ ਆਪਣੇ ਤੌਰ ‘ਤੇ ਦੋ ਮੀਟਿੰਗਾਂ ਕੀਤੀਆਂ ਸਨ ਜਿੰਨਾਂ ਵਿੱਚ ਹੋਰਨਾਂ ਆਗੂਆਂ ਅਤੇ ਵਰਕਰਾਂ ਨੂੰ ਗੁੰਮਰਾਹ ਕਰਕੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹੁਣ ਵੀ ਉਹਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ ਹੈ, ਜਦਕਿ ਜਥੇਬੰਦੀ ਵੱਲੋਂ ਪਹਿਲਾਂ ਹੀ ਦੂਜੀਆਂ ਪੰਥਕ ਧਿਰਾਂ ਨਾਲ ਏਕਤਾ ਕਰਨ ਲਈ ਇਕ ਤਾਲਮੇਲ ਕਮੇਟੀ ਬਣਾਈ ਹੋਈ ਹੈ ਜੋ ਆਪਣਾ ਕੰਮ ਬਹੁਤ ਸੁਚੱਜੇ ਢੰਗ ਨਾਲ ਕਰ ਰਹੀ ਹੈ। ਸ ਝੂੰਦਾਂ ਨੇ ਏਕਤਾ ਦਾ ਇਹ ਐਲਾਨ ਉਸ ਤਾਲਮੇਲ ਕਮੇਟੀ ਤੋਂ ਬਾਹਰੇ ਹੋ ਕੇ ਕੀਤਾ ਹੈ, ਜਿਸ ਨਾਲ ਜਥੇਬੰਦੀ ਦੇ ਅਨੁਸ਼ਾਸਨ ਅਤੇ ਪੰਥਕ ਏਕਤਾ ਦੇ ਯਤਨਾਂ ਨੂੰ ਵੱਡੀ ਢਾਹ ਲੱਗੀ ਹੈ। ਉਹਨਾਂ ਦੇ ਇਸ ਆਪਹੁਦਰੇਪਣ ਦਾ ਨੋਟਿਸ ਲੈਂਦਿਆਂ ਅਨੁਸ਼ਾਸਨੀ ਕਮੇਟੀ ਨੇ ਪ੍ਰਧਾਨ ਸ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਇਕ ਵਰਚੁਅਲ ਮੀਟਿੰਗ ਕਰਕੇ ਸਿਫਾਰਸ਼ ਕੀਤੀ ਸੀ ਕਿ ਸ ਝੂੰਦਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਸ ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਸ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਸਮਝੇ ਜਾਣ।

Related posts

ਐਸ.ਜੀ.ਪੀ.ਸੀ ਨੂੰ ਕਾਨੂੰਨੀ ਨੋਟਿਸ ਅਰਸ਼ਦੀਪ ਸਿੰਘ ਕਲੇਰ ਨੂੰ ਭੇਜਣਾ ਚਾਹੀਦਾ ਹੈ – ਸ ਗੁਰਪ੍ਰਤਾਪ ਸਿੰਘ ਵਡਾਲਾ

admin

ਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ; ਪਿਛਲੇ ਸਾਲ 3066 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਪਛਾੜਿਆ

Bunty

ਝੋਨੇ ਦਾ ਇਕ-ਇਕ ਦਾਣਾ ਖਰੀਦੋ ਅਤੇ ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ 72 ਘੰਟਿਆਂ ਦੇ ਅੰਦਰ ਕਰੋ ਨਹੀਂ ਤਾਂ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨ ਲਈ ਤਿਆਰ ਰਹੋ: ਅਕਾਲੀ ਦਲ

Bunty