ਦਮਿਸ਼ਕ – ਇਜ਼ਰਾਈਲ ਨੇ ਐਤਵਾਰ ਦੇਰ ਰਾਤ ਸੀਰੀਆ ਦੇ ਕਈ ਇਲਾਕਿਆਂ ’ਤੇ ਹਮਲੇ ਕੀਤੇ, ਜਿਸ ’ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਜ਼ਿਆਦਾ ਜ਼ਖਮੀ ਹੋ ਗਏ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿਤੀ। ਸੀਰੀਆ ਦੀ ਸਰਕਾਰੀ ਸਮਾਚਾਰ ਏਜੰਸੀ ਨੇ ਦਸਿਆ ਕਿ ਇਜ਼ਰਾਇਲੀ ਹਮਲਿਆਂ ਨੇ ਐਤਵਾਰ ਦੇਰ ਰਾਤ ਮੱਧ ਸੀਰੀਆ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ, ਹਮਾਸ ਸੂਬੇ ਵਿਚ ਇਕ ਹਾਈਵੇਅ ਨੂੰ ਨੁਕਸਾਨ ਪਹੁੰਚਿਆ ਅਤੇ ਅੱਗ ਲੱਗ ਗਈ, ਜਿਸ ਤੋਂ ਬਾਅਦ ਫ਼ਾਇਰ ਬਿ੍ਰਗੇਡ ਮੁਲਾਜ਼ਮ ਅੱਗ ’ਤੇ ਕਾਬੂ ਪਾਉਣ ਲਈ ਜੂਝਦੇ ਦਿਸੇ।ਪਛਮੀ ਹਮਾਸ ਸੂਬੇ ਦੇ ਮਸਯਾਫ ਨੈਸ਼ਨਲ ਹਸਪਤਾਲ ਦੀ ਸ਼ੁਰੂਆਤੀ ਰੀਪੋਰਟ ਵਿਚ ਮਰਨ ਵਾਲਿਆਂ ਦੀ ਗਿਣਤੀ ਚਾਰ ਦੱਸੀ ਗਈ ਹੈ। ਹਸਪਤਾਲ ਦੇ ਮੁਖੀ ਫੈਸਲ ਹੈਦਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ, ਜਦਕਿ 40 ਹੋਰਾਂ ਨੂੰ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।