ਰੋਮ – ਇਟਲੀ ਦੇ ਵੇਰੋਨਾ ਸੂਬੇ ਵਿਚ 33 ਖੇਤੀਬਾੜੀ ਕਾਮਿਆਂ ਨੂੰ ਬੰਧੂਆ ਮਜ਼ਦੂਰੀ ਲਈ ਮਜਬੂਰ ਕਰਨ ਦੇ ਦੋਸ਼ ਵਿਚ ਦੋ ਭਾਰਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਹ ਸਾਰੇ ਕਰਮਚਾਰੀ ਭਾਰਤੀ ਹਨ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਇਕ ਸਿੱਖ ਖੇਤ ਮਜ਼ਦੂਰ ਦੀ ਮੌਤ ਨਾਲ ਦੇਸ਼ ਹਿੱਲ ਗਿਆ ਸੀ।ਨਿਊਜ਼ ਏਜੰਸੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਜਬਰੀ ਮਜ਼ਦੂਰੀ ਅਤੇ ਮਜ਼ਦੂਰਾਂ ਦੇ ਸ਼ੋਸ਼ਣ ਸਮੇਤ ਅਪਰਾਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਏਜੰਸੀ ਨੇ ਸ਼ਨੀਵਾਰ ਨੂੰ ਰਿਪੋਰਟ ਕੀਤੀ ਕਿ ਫਾਇਨਾਂਸ ਪੁਲਿਸ ਨੇ ਸ਼ੱਕੀ ਵਿਅਕਤੀਆਂ ਤੋਂ €475,000 ਦੀ ਜਾਇਦਾਦ ਵੀ ਜ਼ਬਤ ਕੀਤੀ ਹੈ, ਜੋ ਕਿ ਦੋ ਖੇਤੀਬਾੜੀ ਕੰਪਨੀਆਂ ਦੇ ਮਾਲਕ ਹਨ ਅਤੇ ਉਨ੍ਹਾਂ ‘ਤੇ ਟੈਕਸ ਚੋਰੀ ਦਾ ਦੋਸ਼ ਹੈ ।ਇਟਲੀ ਵਿਚ ਜ਼ਬਰੀ ਮਜ਼ਦੂਰੀ ਦੇ ਆਧੁਨਿਕ ਰੂਪਾਂ ਦਾ ਮੁੱਦਾ ਹਾਲ ਹੀ ਵਿਚ 31 ਸਾਲਾ ਸਿੱਖ ਖੇਤ ਮਜ਼ਦੂਰ ਸਤਨਾਮ ਸਿੰਘ ਦੀ ਮੌਤ ਤੋਂ ਬਾਅਦ ਮੀਡੀਆ ਦਾ ਧਿਆਨ ਖਿੱਚਿਆ ਗਿਆ ਸੀ।
previous post