International

ਇਟਲੀ ਦੀਆਂ ਘੜ੍ਹੀਆਂ 27 ਅਕਤੂਬਰ ਤੋਂ ਹੋ ਜਾਣਗੀਆਂ ਇੱਕ ਘੰਟਾ ਪਿੱਛੇ

ਰੋਮ – ਸੰਨ 2001 ਤੋਂ ਸ਼ੁਰੂ ਹੋਇਆ ਯੂਰਪੀਅਨ ਦੇਸ਼ਾਂ ਦਾ ਸਮਾਂ ਬਦਲਣ ਦੀ ਪ੍ਰੀਕਿਰਿਆ ਹੁਣ ਤੱਕ ਜਾਰੀ ਹੈ।ਯੂਰਪੀਅਨ ਦੇਸ਼ਾਂ ਵਿੱਚ ਹਰ ਸਾਲ ਗਰਮੀਆਂ ਤੇ ਸਰਦੀਆਂ ‘ਚ ਘੜੀਆਂ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਂਦਾ ਹੈ।ਭਾਵ ਸਰਦੀਆ ਵਿੱਚ ਸਮਾਂ ਇੱਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਗਰਮੀਆਂ ਵਿੱਚ ਇੱਕ ਘੰਟਾ ਅੱਗੇ ਆ ਜਾਂਦਾ ਹੈ । ਇਟਲੀ ਅਤੇ ਪੂਰੇ ਯੂਰਪ ਵਿੱਚ ਵੀ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਦੇ ਅਖੀਰਲੇ ਹਫਤੇ ਸਮਾਂ ਤਬਦੀਲ ਹੁੰਦਾ ਹੈ।ਹੁਣ ਇਹ ਸਮਾਂ ਗਰਮੀਆ ਦੇ ਸਮੇਂ ਤੋਂ ਬਦਲ ਕੇ ਸਰਦੀਆ ਦੇ ਸਮੇਂ ਵਿੱਚ ਤਬਦੀਲ ਹੋਵੇਗਾ। 27 ਅਕਤੂਬਰ ਐਤਵਾਰ ਦੀ ਤੜਕੇ ਤਿੰਨ ਵਜੇ ਇਟਲੀ ਦੀਆ ਘੜ੍ਹੀਆਂ ਇੱਕ ਘੰਟਾ ਪਿੱਛੇ ਆ ਜਾਣਗੀਆਂ।ਭਾਵ 27 ਅਕਤੂਬਰ ਤੜਕੇ ਨੂੰ ਜਦੋਂ ਘੜ੍ਹੀ ‘ਤੇ 3 ਵਜੇ ਹੋਣਗੇ ਤਾਂ ਉਸ ਨੂੰ 2 ਵਜੇ ਸਮਝਿਆ ਜਾਵੇਗਾ।ਇਹ ਸਮਾਂ ਮਾਰਚ ਦੇ ਅਖੀਰਲੇ ਸ਼ਨੀਵਾਰ ਰਾਤ ਅਤੇ ਐਤਵਾਰ ਸਵੇਰ ਤੱਕ ਇਸੇ ਤਰਾਂ ਚੱਲਦਾ ਰਹੇਗਾ ਅਤੇ 27 ਅਕਤੂਬਰ ਦੀ ਸਵੇਰ ਤੋਂ ਭਾਰਤ ਅਤੇ ਇਟਲੀ ਦੇ ਸਮੇਂ ਵਿੱਚ ਸਾਢੇ 4 ਘੰਟੇ ਦਾ ਫਰਕ ਹੋ ਜਾਵੇਗਾ।

 

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin