India

ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀਬੀਆਈ ਚੀਫ਼ ਦਾ ਕਾਰਜਕਾਲ ਵਧਾ ਕੇ ਕੀਤਾ 2 ਤੋਂ 5 ਸਾਲ

ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ED)ਅਤੇ ਕੇਂਦਰੀ ਜਾਂਚ ਬਿਊਰ (CBI) ਦੇ ਡਾਇਰੈਕਟਰਾਂ ਦਾ ਕਾਰਜਕਾਲ ਅੱਗੇ ਲਈ ਵਧਾ ਦਿੱਤਾ ਗਿਆ ਹੈ। ਐਤਵਾਰ ਨੂੰ ਭਾਰਤ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਕੇਂਦਰੀ ਜਾਂਚ ਬਿਊਰੋ ਦੇ ਡਾਇਰੈਕਟਰਾਂ ਦੇ ਕਾਰਜਕਾਲ ਨੂੰ ਪੰਜ ਸਾਲ ਤਕ ਅੱਗੇ ਵਧਾਉਣ ਦਾ ਆਰਡੀਨੈਂਸ ਜਾਰੀ ਕੀਤਾ ਹੈ। ਵਰਤਮਾਨ ਸਮੇਂ ’ਚ ਈਡੀ ਅਤੇ ਸੀਬੀਆਈ ਦੇ ਮੁਖੀਆਂ ਨੂੰ ਦੋ ਸਾਲ ਤਕ ਲਈ ਨਿਯੁਕਤ ਕੀਤਾ ਗਿਆ ਸੀ।ਕੇਂਦਰੀ ਚੌਕਸੀ ਕਮਿਸ਼ਨ (ਸੋਧ) 2021 ਨਾਂ ਦਾ ਆਰਡੀਨੈਂਸ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਤੋਂ ਕੁਝ ਦਿਲ ਪਹਿਲਾਂ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ਹੈ, ਜੋ 29 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਡੀਨੈਂਸ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਇਸ ਨੂੰ ਬਦਲਣ ਲਈ ਸੰਸਦ ’ਚ ਇਕ ਕਾਨੂੰਨ ਪੇਸ਼ ਕਰਨ ਦੀ ਉਮੀਦ ਹੈ।ਹੁਣ ਤਕ ਦੋਵੇਂ ਜਾਂਚ ਏਜੰਸੀਆਂ ਦੇ ਡਾਇਰੈਕਟਰਾਂ ਨੂੰ ਦੋ ਸਾਲ ਦੀ ਨਿਸ਼ਚਿਤ ਮਿਆਦ ਲਈ ਨਿਯੁਕਤ ਗਿਆ ਜਾਂਦਾ ਰਿਹਾ ਹੈ। ਜਦੋਂਕਿ ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਹਟਾਇਆ ਨਹੀਂ ਜਾ ਸਕਦਾ, ਸਰਕਾਰ ਵੱਲੋਂ ਉਨ੍ਹਾਂ ਦੇ ਕਾਰਜਕਾਲ ਦਾ ਵਿਸਥਾਰ ਦਿੱਤਾ ਜਾ ਸਕਦਾ ਹੈ।ਜ਼ਿਕਰਯੋਗ ਹੈ ਕਿ ਦੇਸ਼ ਦੀ ਸਿਖ਼ਰਲੀ ਜਾਂਚ ਏਜੰਸੀ ਸੀਬੀਆਈ ਵਰਤਮਾਨ ’ਚ 1985 ਬੈਚ ਦੇ ਆਈਪੀਐੱਸ ਅਧਿਕਾਰੀ ਸੁਬੋਧ ਕੁਮਾਰ ਜੈਸਵਾਲ ਦੀ ਅਗਵਾਈ ’ਚ ਹੈ, ਜਿਨ੍ਹਾਂ ਨੂੰ ਮਈ 2021 ’ਚ ਦੋ ਸਾਲ ਲਈ ਨਿਯੁਕਤ ਕੀਤਾ ਗਿਆ ਸੀ। ਈਡੀ ਦੀ ਅਗਵਾਈ ਆਈਆਰਐੱਸ ਅਧਿਕਾਰੀ ਸੰਜੇ ਕੁਮਾਰ ਮਿਸ਼ਰਾ ਕਰ ਰਹੇ ਹਨ, ਜਿਨ੍ਹਾਂ ਨੂੰ ਨਵੰਬਰ 2018 ’ਚ ਇਸ ਅਹੁਦੇ ਲਈ ਨਿਯੁਕਤ ਕੀਤਾ ਗਿਆ ਸੀ। ਨਵੰਬਰ 2020 ’ਚ ਕੇਂਦਰ ਵੱਲੋਂ ਉਨ੍ਹਾਂ ਦੇ ਕਾਰਜਕਾਲ ਨੂੰ ਇਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਸੀ। ਮਿਸ਼ਰਾ ਦਾ ਦੋ ਸਾਲ ਦਾ ਕਾਰਜਕਾਲ ਨਵੰਬਰ 2020 ’ਚ ਖਤਮ ਹੋ ਗਿਆ ਸੀ, ਪਰ ਉਨ੍ਹਾਂ ਦੇ ਕਾਰਜਕਾਲ ਦਾ ਇਕ ਸਾਲ ਦਾ ਵਿਸਥਾਰ ਦਿੱਤਾ ਗਿਆ ਸੀ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin