International

ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ ਦਰਜਨਾਂ ਨੇਤਾਵਾਂ ‘ਤੇ ਗ੍ਰਿਫਤਾਰੀ ਦੀ ਤਲਵਾਰ

ਪਾਕਿਸਤਾਨ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸੂਬੇ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਇਕ ਦਰਜਨ ਨੇਤਾਵਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਪਿਛਲੇ ਮਹੀਨੇ ਪਾਰਟੀ ਦੇ ਲੰਬੇ ਮਾਰਚ ਦੌਰਾਨ ਪਾਰਟੀ ਮੁਖੀ ਇਮਰਾਨ ਖਾਨ ਅਤੇ ਸਾਬਕਾ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਸਮੇਤ ਕਈ ਪੀਟੀਆਈ ਨੇਤਾਵਾਂ ਦੁਆਰਾ “ਦੰਗਿਆਂ” ਦੇ ਮੱਦੇਨਜ਼ਰ ਆਇਆ ਹੈ। ਇਸ ਮਾਮਲੇ ‘ਚ ਸਾਬਕਾ ਪੀਐੱਮ ਸਮੇਤ ਕਈ ਹੋਰ ਨੇਤਾਵਾਂ ਦੇ ਖਿਲਾਫ ਵੀ ਐੱਫਆਈਆਰ ਦਰਜ ਕੀਤੀ ਗਈ ਸੀ ਪਰ ਬਾਅਦ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।

Related posts

ਇੰਡੋਨੇਸ਼ੀਆ ‘ਚ ਜਵਾਲਾਮੁਖੀ ਫਟਣ ਨਾਲ ਮੌਤਾਂ

admin

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

admin

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

admin