International

ਇਮਰਾਨ ਖਾਨ ਦੇ ਅਮਰੀਕਾ ਨਾਲ ਸਬੰਧਾਂ ‘ਚ ਗਿਰਾਵਟ ਤੇ ਤਾਲਿਬਾਨ ਨਾਲ ਉਸ ਦੀ ਮੁਸੀਬਤ ਵੀ ਵਧੀ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੀ ਹਾਲ ‘ਚ ਹੀ ਹੋਈ ਚੀਨ ਦੀ ਯਾਤਰਾ ਉਨ੍ਹਾਂ ਦੇ ਰਾਜਨੀਤਿਕ ਭਵਿੱਖ ਨੂੰ ਬਚਾਉਣ ਤੇ ਚੀਨ ਤੋਂ ਵਧ ਪੈਸੈ ਲੈਣ ਦੇ ਮਕਸਦ ਨਾਲ ਸੀ। ਜ਼ਿਕਰਯੋਗ ਹੈ ਕਿ ਘਰੇਲੂ ਤੇ ਅੰਤਰਰਾਸ਼ਟਰੀ ਮੋਰਚੇ ‘ਤੇ ਫਸੇ ਪ੍ਰਧਾਨ ਮੰਤਰੀ ਇਮਰਾਨ ਖਾਨ ਬੀਜ਼ਿੰਗ ਓਲੰਪਿਕ ਗੇਮਜ਼ 2022 ਦੌਰਾਨ ਬੀਜ਼ਿੰਗ ਗਏ ਸੀ।

ਚੀਨ ਦੀ ਯਾਤਰਾ ਨੇ ਉਨ੍ਹਾਂ ਨੂੰ ਪਰੇਸ਼ਾਨੀਆਂ ਤੋਂ ਨਿਜ਼ਾਤ ਪਾਉਣ ਦਾ ਵੀ ਇਕ ਮੌਕਾ ਦਿੱਤਾ ਹੈ। ਪਾਲਿਸੀ ਰਿਸਰਚ ਗਰੁੱਪ ਦਾ ਕਹਿਣਾ ਹੈ ਕਿ ਬੀਤੇ ਦਿਨਾਂ ‘ਚ ਪੀਐੱਮ ਨੂੰ ਰਾਜਨੀਤਕ ਮੋਰਚੇ ‘ਚ ਕਾਫ਼ੀ ਪਰੇਸ਼ਾਨੀ ਹੋਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਮਰੀਕਾ ਨਾਲ ਉਸ ਦੇ ਕੂਟਨੀਤਕ ਸਬੰਧਾਂ ਵਿੱਚ ਗਿਰਾਵਟ ਤੇ ਅਫਗਾਨਿਸਤਾਨ ਨਾਲ ਲੱਗਦੀ ਡੂਰੰਡ ਸਰਹੱਦ ‘ਤੇ ਤਾਲਿਬਾਨ ਨਾਲ ਉਸ ਦੀ ਮੁਸੀਬਤ ਵੀ ਵਧੀ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਲਗਾਤਾਰ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰ ਰਿਹਾ ਹੈ ਅਤੇ ਇਸ ਦਾ ਨਿਸ਼ਾਨਾ ਸਿੱਧੇ ਪ੍ਰਧਾਨ ਮੰਤਰੀ ਇਮਰਾਨ ਖਾਨ ਹਨ। ਇਕ ਪਾਸੇ ਇਮਰਾਨ ਖਾਨ ਦੇਸ਼ ਦੇ ਸਿਆਸੀ ਹਾਲਾਤ ਤੋਂ ਪ੍ਰੇਸ਼ਾਨ ਹਨ ਤੇ ਦੂਜੇ ਪਾਸੇ ਦੇਸ਼ ਦੀ ਵਿਗੜਦੀ ਵਿੱਤੀ ਹਾਲਤ ਨੇ ਵੀ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਾਉਣ ਦਾ ਕੰਮ ਕੀਤਾ ਹੈ। ਇਮਰਾਨ ਖਾਨ ਲਈ ਇਨ੍ਹਾਂ ਸਾਰੇ ਮੋਰਚਿਆਂ ‘ਤੇ ਲੜਨਾ ਬਹੁਤ ਮੁਸ਼ਕਲ ਹੋ ਗਿਆ ਹੈ।

ਜਿੱਥੇ ਦੇਸ਼ ‘ਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਉੱਥੇ ਹੀ ਦੂਜੇ ਪਾਸੇ ਵਿਦੇਸ਼ੀ ਕਰਜ਼ੇ ਕਾਰਨ ਦੇਸ਼ ਦੀ ਕਮਰ ਟੁੱਟਦੀ ਜਾ ਰਹੀ ਹੈ। ਦੇਸ਼ ‘ਚ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਵਿਦੇਸ਼ੀ ਭੰਡਾਰ ਵੀ ਲਗਾਤਾਰ ਘਟ ਰਿਹਾ ਹੈ। ਗਵਾਦਰ ਤੇ ਬਲੋਚਿਸਤਾਨ ‘ਚ ਪ੍ਰਦਰਸ਼ਨਾਂ ਨੇ ਵੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧਾਉਣ ਦਾ ਕੰਮ ਕੀਤਾ ਹੈ। ਵੀਰਵਾਰ ਨੂੰ ਇਕ ਜਨਤਕ ਪ੍ਰੋਗਰਾਮ ‘ਚ ਇਮਰਾਨ ਖਾਨ ਨੇ ਖੁਦ ਮੰਨਿਆ ਕਿ ਉਹ ਚੋਣਾਂ ਜਿੱਤਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੇ ਹਨ। ਹਾਲਾਂਕਿ ਉਨ੍ਹਾਂ ਨੇ ਇਸ ਦਾ ਦੋਸ਼ ਦੇਸ਼ ਦੇ ਸਿਸਟਮ ‘ਤੇ ਮੜ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ਼ੁਰੂ ‘ਚ ਇਨਕਲਾਬ ਰਾਹੀਂ ਦੇਸ਼ ਨੂੰ ਬਦਲਣਾ ਚਾਹੁੰਦੇ ਸਨ। ਪਰ ਬਾਅਦ ‘ਚ ਉਸਨੂੰ ਅਹਿਸਾਸ ਹੋਇਆ ਕਿ ਉਸਦੇ ਦੇਸ਼ ਦਾ ਸਿਸਟਮ ਇਸਨੂੰ ਬਰਦਾਸ਼ਤ ਨਹੀਂ ਕਰ ਸਕੇਗਾ। ‘ਡਾਨ’ ਅਖਬਾਰ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਮੰਤਰੀਆਂ ਨੂੰ ਨਤੀਜੇ ਦੇਖਣ ਦੀ ਕੋਈ ਇੱਛਾ ਨਹੀਂ ਹੈ। ਇਮਰਾਨ ਖਾਨ ਨੇ ਕਿਹਾ ਕਿ ਇੱਥੇ ਸਰਕਾਰ, ਲੋਕਾਂ ਤੇ ਦੇਸ਼ ਦੇ ਹਿੱਤਾਂ ਦਾ ਕੋਈ ਮੇਲ ਨਹੀਂ ਹੈ।

Related posts

ਨੇਪਾਲ ਦੇ ਰਾਸ਼ਟਰਪਤੀ ਨੇ ਭਾਰਤੀ ਫੌਜ ਮੁਖੀ ਜਨਰਲ ਦਿਵੇਦੀ ਨੂੰ ਆਨਰੇਰੀ ਡਿਗਰੀ ਕੀਤੀ ਪ੍ਰਦਾਨ

editor

ਗਾਜ਼ਾ ‘ਚ ਇਜ਼ਰਾਈਲ-ਹਮਾਸ ਯੁੱਧ ‘ਚ ਮ੍ਰਿਤਕਾਂ ਦੀ ਗਿਣਤੀ 44,000 ਤੋਂ ਪਾਰ: ਫਲਸਤੀਨੀ ਅਧਿਕਾਰੀ

editor

10 ਸਾਲ ਲਗਾਤਾਰ, ਲੰਡਨ ਨੂੰ ਚੁਣਿਆ ਗਿਆ ਦੁਨੀਆ ਦਾ ਸਰਵੋਤਮ ਸ਼ਹਿਰ

editor