India

ਇਲਾਹਾਬਾਦ ਹਾਈ ਕੋਰਟ ਨੇ ਆਜ਼ਮ ਖ਼ਾਨ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

ਨਵੀਂ ਦਿੱਲੀ – ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਆਜ਼ਮ ਖ਼ਾਨ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਆਜ਼ਮ ਖ਼ਾਨ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਜੌਹਰ ਯੂਨੀਵਰਸਿਟੀ ‘ਚ ਖੁਦਾਈ ਦੌਰਾਨ ਸਰਕਾਰੀ ਮਸ਼ੀਨ ਮਿਲਣ ਦੇ ਮਾਮਲੇ ‘ਚ ਆਜ਼ਮ ਖਾਨ ਸਮੇਤ 7 ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਬਚਣ ਲਈ ਆਜ਼ਮ ਖਾਨ ਨੇ ਹਾਈ ਕੋਰਟ ‘ਚ ਅਪੀਲ ਕੀਤੀ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਇਲਾਹਾਬਾਦ ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਲਾਹਾਬਾਦ ਹਾਈ ਕੋਰਟ ਦੇ ਇਸ ਹੁਕਮ ਨੂੰ ਆਜ਼ਮ ਖਾਨ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
ਜੌਹਰ ਯੂਨੀਵਰਸਿਟੀ ‘ਚ ਖੁਦਾਈ ਦੌਰਾਨ ਸਰਕਾਰੀ ਮਸ਼ੀਨ ਮਿਲਣ ਦੇ ਮਾਮਲੇ ‘ਚ ਆਜ਼ਮ ਖਾਨ ਨੂੰ ਭਾਵੇਂ ਰਾਹਤ ਮਿਲੀ ਹੋਵੇ ਪਰ ਉਨ੍ਹਾਂ ਦੇ ਕਰੀਬੀਆਂ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਆਜ਼ਮ ਦੇ ਕਰੀਬੀ ਸਹਿਯੋਗੀ ਜ਼ਕੀ ਉਰ ਰਹਿਮਾਨ ਅਲੀ ਹਸਨ ਅਤੇ ਉਸ ਦੇ ਬੇਟੇ ਅਬਦੁੱਲਾ ਆਜ਼ਮ ਖ਼ਿਲਾਫ਼ ਯੂਪੀ ਸਰਕਾਰ ਵੱਲੋਂ ਦਰਜ 77 ਐਫਆਈਆਰਜ਼ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਜਸਟਿਸ ਸਮਿਤ ਗੋਪਾਲ ਦੀ ਬੈਂਚ ਜ਼ਕੀ-ਉਰ-ਰਹਿਮਾਨ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਅਦਾਲਤ ਨੇ ਅੱਜ ਸਾਰੀਆਂ 77 ਪਟੀਸ਼ਨਾਂ ‘ਤੇ ਇਕੱਠੇ ਸੁਣਵਾਈ ਕੀਤੀ। ਮੈਰਾਥਨ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਸ਼ੁੱਕਰਵਾਰ ਨੂੰ ਪੂਰੀ ਅਦਾਲਤ ਵਿੱਚ ਆਪਣਾ ਫੈਸਲਾ ਸੁਣਾਇਆ। ਇਸ ਵਿੱਚ ਆਜ਼ਮ ਦੇ ਕਰੀਬੀ ਲੋਕਾਂ ਨੂੰ ਰਾਹਤ ਨਹੀਂ ਮਿਲੀ ਹੈ।

Related posts

ਮੁੱਖ ਮੰਤਰੀ ਵੱਲੋਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਦੀ ਮੰਗ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ

Bunty

ਏਟੀਐੱਸ ਨੇ ਗੋਆ ‘ਚ ਗੈਰ ਕਾਨੂੰਨੀ ਤੌਰ ‘ਤੇ ਰਹਿਣ ਵਾਲੇ ਬੰਗਲਾਦੇਸ਼ੀਆਂ ਦੀ ਕੀਤੀ ਪਛਾਣ

Bunty

ਇੰਟਰਨੈੱਟ ਮੀਡੀਆ ‘ਤੇ ਸਾਰਾ ਦਿਨ ਟ੍ਰੈਂਡ ਕਰਦਾ ਰਿਹਾ ਕਿਸਾਨਾਂ ਦੇ ਪ੍ਰਦਰਸ਼ਨ ਦੇ 300 ਦਿਨ

Bunty