Punjab

ਇਸ ਵਾਰ 500 ਨਹੀਂ 13 ਵਾਅਦੇ ਹੋਣਗੇ, ਇਕ ਵਾਰ ਫਿਰ ਬਣੇਗੀ ਕਾਂਗਰਸ ਦੀ ਸਰਕਾਰ : ਚੰਨੀ

ਚੰਡੀਗਡ਼੍ਹ – ਪੰਜਾਬ ਵਿਧਾਨ ਸਭਾ ‘ਚ ਅੱਜ ਇਕ ਵਾਰ ਫਿਰ ਬੇਮਿਸਾਲ ਹੰਗਾਮਾ ਹੋਇਆ, ਜਿਸ ‘ਚ ਕਾਂਗਰਸ ਅਤੇ ਅਕਾਲੀ ਦਲ ਦੇ ਵਿਧਾਇਕ ਇਕ-ਦੂਜੇ ‘ਤੇ ਚੜ੍ਹੇ ਨਜ਼ਰ ਆਏ। ਇਕ ਵਾਰ ਤਾਂ ਹੰਗਾਮਾ ਵੀ ਹੋਇਆ ਪਰ ਕੁਝ ਸੀਨੀਅਰ ਵਿਧਾਇਕ ਵਿਚਾਲੇ ਆ ਜਾਣ ‘ਤੇ ਮਾਮਲਾ ਟਲ ਗਿਆ। ਸਦਨ ਵਿੱਚ ਹੰਗਾਮਾ ਉਦੋਂ ਸ਼ੁਰੂ ਹੋ ਗਿਆ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਾਲ-ਵਾਲ ਗੰਦਗੀ ਨਾਲ ਭਰੇ ਹੋਏ ਹਨ। ਉਨ੍ਹਾਂ ਤੋਂ ਅਛੂਤ ਕੋਈ ਚੀਜ਼ ਨਹੀਂ ਹੈ। ਇਸ ਮਾਮਲੇ ‘ਤੇ ਅਕਾਲੀ ਵਿਧਾਇਕ ਗੁੱਸੇ ‘ਚ ਆ ਗਏ ਅਤੇ ਮੁੱਖ ਮੰਤਰੀ ਵੱਲ ਹੱਥ ਖੜ੍ਹੇ ਕਰ ਦਿੱਤੇ।ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਐਸਐਫ ਦੀ ਹੱਦ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਵਿਰੁੱਧ ਸਦਨ ਵਿੱਚ ਨਿੰਦਾ ਦਾ ਮਤਾ ਪੇਸ਼ ਕੀਤਾ , ਜੋ ਸਰਬਸੰਮਤੀ ਨਾਲ ਪਾਸ ਹੋ ਗਿਆ। ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਵੀ ਮਤਾ ਪੇਸ਼ ਕੀਤਾ ਗਿਆ। ਸਦਨ ‘ਚ ਬਹਿਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਅਤੇ ਆਰ.ਐਸ.ਐਸ. ਦਾ ਦਾਖ਼ਲਾ ਕਰਵਾਉਣ ਵਿੱਚ ਅਕਾਲੀ ਦਲ ਦੀ ਅਹਿਮ ਭੂਮਿਕਾ ਹੈ।ਅਕਾਲੀ ਦਲ ਦੇ ਵਿਧਾਨਕਾਰ ਸਦਨ ਵਿੱਚ ਕਾਲੇ ਚੋਗੇ (ਕੱਪੜੇ ) ਪਾ ਕੇ ਪੁੱਜੇ। ਸੈਸ਼ਨ ਵਧਾਉਣ ਨੂੰ ਲੈ ਕੇ ਸਦਨ ਵਿਚ ਵਿਰੋਧੀ ਧਿਰ ਆਪ ਤੇ ਅਕਾਲੀ ਦਲ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਅਕ‍ਾਲੀ ਦਲ ਵੱਲੋਂ ਸਦਨ ਵਿਚ ਨਾਅਰੇਬਾਜ਼ੀ ਵੀ ਕੀੇਤੀ ਜਾ ਰਹੀ ਹੈ। ਆਪ ਤੇ ਅਕਾਲੀ ਦਲ ਦੇ ਵਿਧਾਨਕਾਰਾਂ ਵੱਲੋਂ ਵੈੱਲ ‘ਚ ਜਾ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਅਕਾਲੀ ਦਲ ਤੇ ਆਪ ਨੇ ਸਦਨ ਵਿਚੋਂ ਵਾਕਆਊਟ ਕਰ ਦਿੱਤਾ ਹੈ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin