India

ਇਹ ਕਿਸ ਤਰ੍ਹਾਂ ਦਾ ਆਮ ਆਦਮੀ ਹੈ: ਮਨਜਿੰਦਰ ਸਿੰਘ ਸਿਰਸਾ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਦਿੱਲੀ ‘ਚ ਕਰਾਰੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਸ਼ਾਮ ਨੂੰ ਪੰਜਾਬ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਮੌਜੂਦ ਰਹੇ। ਕੇਜਰੀਵਾਲ ਹੁਸ਼ਿਆਰਪੁਰ ਦੇ ਵਿਪਾਸਨਾ ਕੇਂਦਰ ‘ਚ 10 ਦਿਨ ਤਕ ਰਹਿਣਗੇ। ਉਨ੍ਹਾਂ ਦਾ ਦੌਰਾ ਆਗਾਮੀ ਜ਼ਿਮਣੀ ਚੋਣ ਤੋਂ ਪਹਿਲਾਂ ਆਇਆ ਹੈ, ਜਿਸ ਦੌਰਾਨ ‘ਆਪ’ ਸੂਬੇ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ​​ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ‘ਆਪ’ ਦੇ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਉਪ ਚੋਣ ਲੜਨਗੇ, ਇਹ ਸੀਟ ਪਿਛਲੇ ਮਹੀਨੇ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ। ਅਰਵਿੰਦ ਕੇਜਰੀਵਾਲ ਦੇ ਕਾਫਿਲੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਉਂਦੇ ਹੋਏ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ, ‘‘ਵਿਪਾਸਨਾ ਲਈ ਉਨ੍ਹਾਂ ਦੇ (ਅਰਵਿੰਦ ਕੇਜਰੀਵਾਲ) ਦੇ ਕਾਫਲੇ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀਆਂ ਕਾਰਾਂ, ਫਾਇਰ ਬ੍ਰਿਗੇਡ, ਐਂਬੂਲੈਂਸ ਅਤੇ 100 ਤੋਂ ਵੱਧ ਕਮਾਂਡੋ ਹਨ। ਉਹ ਕਿਸ ਤਰ੍ਹਾਂ ਦਾ ਆਮ ਆਦਮੀ ਹੈ? ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ। ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ‘ਵਿਪਾਸਨਾ’ ਨਹੀਂ ਸਗੋਂ ਮੁੱਖ ਮੰਤਰੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕਰਨਾ ਹੈ, ਲੁਧਿਆਣਾ ਦੇ ਲੋਕ ਸੰਜੀਵ ਅਰੋੜਾ (ਲੁਧਿਆਣਾ ਪੱਛਮੀ ਤੋਂ ਉਮੀਦਵਾਰ) ਨੂੰ ਕਦੇ ਵੀ ਜਿੱਤਣ ਨਹੀਂ ਦੇਣਗੇ।

ਕਾਫਲੇ ਨੂੰ ਲੈ ਕੇ ਵਿਰੋਧੀ ਧਿਰਾਂ ਤਾਂ ਨਿਸ਼ਾਨਾ ਵਿੰਨ੍ਹ ਹੀ ਰਹੀਆਂ ਹਨ, ਆਮ ਆਦਮੀ ਪਾਰਟੀ ਦੀ ਬਾਗੀ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਵੀ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕੇਜਰੀਵਾਲ ਦੇ ਕਾਫਲੇ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਫਲੇ ਨਾਲੋਂ ਵੀ ਵੱਡਾ ਦੱਸਿਆ ਹੈ। ਸਵਾਤੀ ਮਾਲੀਵਾਲ ਨੇ ਜਿਹੜੀ ਵੀਡੀਓ ਪੋਸਟ ਕੀਤੀ ਹੈ ਉਸ ਵਿਚ ਕੇਜਰੀਵਾਲ ਦਾ ਕਾਫਲਾ ਇਕ ਭਵਨ ਦੇ ਅੰਦਰ ਜਾ ਰਿਹਾ ਹੈ। ਉਨ੍ਹਾਂ ਦੇ ਕਾਫਲੇ ‘ਚ 20 ਤੋਂ ਜ਼ਿਆਦਾ ਗੱਡੀਆਂ ਸ਼ਾਮਲ ਸਨ। ਇਸ ਤੋਂ ਇਲਾਵਾ ਜੈਮਰ ਤੇ ਐਂਬੂਲੈਂਸ ਸ਼ਾਮਲ ਸਨ।

Related posts

ਭਾਰਤ 5 ਖਰਬ ਡਾਲਰ ਦਾ ਅਰਥਚਾਰਾ ਜਲਦੀ ਬਣ ਜਾਵੇਗਾ: ਮੋਦੀ

admin

ਕੀ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੀ ਦਿਲਚਸਪੀ ਘੱਟ ਰਹੀ ਹੈ ?

admin

ਵਿਸ਼ਵਵਿਆਪੀ ਦੌਲਤ ਸਿਰਜਣ ਵਿੱਚ ਭਾਰਤ ਦਾ ਪ੍ਰਭਾਵ ਹੋਰ ਮਜ਼ਬੂਤ ​ਹੋਵੇਗਾ !

admin